ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਿਸ਼ਵਾਸ ‘ਚ ਕੀਤਾ ਵਾਧਾ:ਵਿਧਾਇਕ ਵਿਜੈ ਸਿੰਗਲਾ

Punjab

ਮਾਨਸਾ, 19 ਅਪ੍ਰੈਲ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਬਹੁਤ ਵੱਡੇ ਪੱਧਰ ਤੇ ਨਿਖ਼ਾਰ ਆਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਮਾਨਸਾ ਦੇ ਪਿੰਡ ਜੰਡਾਵਾਲਾ, ਮਾਨਸਾ ਪਿੰਡ ਅਤੇ ਗਾਂਧੀ ਨਗਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਕਾਰਜਾਂ ਦੇ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਹਰ ਤਰ੍ਹਾਂ ਦੀ ਵਿੱਦਿਅਕ ਸਹੂਲਤਾਂ ਮਿਲਣ ਲੱਗੀਆਂ ਹਨ, ਜਿਸ ਕਾਰਨ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਮੈਰਿਟ ਵਿੱਚ ਉਚ ਸਥਾਨ ਹਾਸਿਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ  ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਆਧੁਨਿਕ ਪ੍ਰਣਾਲੀ ਨਾਲ ਸਿੱਖਿਅਤ ਹੋਣ ਲੱਗੇ ਹਨ ਅਤੇ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਲਗਾਉਣ ਨੂੰ ਤਰਜੀਹ ਦੇਣ ਲੱਗੇ ਹਨ ਅਤੇ ਇਹ ਸਭ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਕਮੀ ਸਾਹਮਣੇ ਨਾ ਆਵੇ।

ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦਾ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾਂਦਾ ਹੈ, ਉਥੇ ਹੀ ਵਿਦਿਆਰਥੀਆਂ ਨੂੰ ਵੀ ਵੱਖ-ਵੱਖ ਥਾਵਾਂ ਦੀ ਜਾਣਕਾਰੀ ਦੇਣ ਲਈ ਵਿੱਦਿਅਕ ਟੂਰਾਂ ਦਾ ਵੀ ਆਯੋਜਨ ਕੀਤਾ ਜਾਂਦਾ ਹੈ।

ਅੱਜ ਦੇ ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਵੱਲੋਂ ਸਰਕਾਰੀ ਸਕੂਲਾਂ ਵਿੱਚ 30 ਲੱਖ 47 ਹਜ਼ਾਰ ਦੇ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸਰਕਾਰੀ ਮਿਡਲ ਸਕੂਲ ਜੰਡਾਵਾਲਾ ਵਿਖੇ 6 ਲੱਖ 75 ਹਜ਼ਾਰ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਪਿੰਡ ਵਿਖੇ 9 ਲੱਖ 55 ਹਜ਼ਾਰ ਦੀ ਲਾਗਤ ਨਾਲ ਨਵੇਂ ਕਮਰੇ ਅਤੇ 4 ਲੱਖ 67 ਹਜ਼ਾਰ ਦੀ ਲਾਗਤ ਨਾਲ ਹੋਰ ਜ਼ਰੂਰੀ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਗਾਂਧੀ ਨਗਰ ਵਿਖੇ 9 ਲੱਖ 50 ਹਜ਼ਾਰ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ।

          ਇਸ ਮੌਕੇ ਹਲਕਾ ਕੋਆਰਡੀਨੇਟਰ ਅਜੈਬ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਪ੍ਰਿੰਸੀਪਲ ਡਾ. ਵਿਜੈ ਮਿੱਢਾ, ਪ੍ਰਿੰਸੀਪਲ ਬੇਅੰਤ ਸਿੰਘ, ਇੰਚਾਰਜ ਜੰਡਾਵਾਲਾ ਸਕੂਲ ਅਨੂ ਰਾਣੀ, ਹੈਡ ਟੀਚਰ ਕਿਰਨਪਾਲ ਕੌਰ, ਜਗਮੋਹਨ ਸਿੰਘ, ਮੀਡੀਆ ਇੰਚਾਰਜ ਵਿਜੈ ਚਰਾਇਆ, ਜਗਜੀਵਨ ਸਿੰਘ, ਡਾ. ਭਰਪੂਰ ਸਿੰਘ, ਹੈਡ ਮਾਸਟਰ ਮਨੀਸ਼ ਕੁਮਾਰ ਤੋਂ ਇਲਾਵਾ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।    

Published on: ਅਪ੍ਰੈਲ 19, 2025 5:48 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।