ਖਰੜ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਲਗਭਗ 20 ਹਜਾਰ ਸਕੂਲਾਂ ਦੇ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਅੱਜ ਖਰੜ ਸਬ ਡਿਵੀਜ਼ਨ ਦੇ ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਛੱਜੂ ਮਾਜਰਾ ਕਲੋਨੀ ਅਤੇ ਛੱਜੂ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਖੇ ਹੋਏ 28.93 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਉਹਨਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਛੱਜੂ ਮਾਜਰਾ ਕਲੋਨੀ ਵਿਖੇ 17.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸ ਰੂਮ ਅਤੇ 2.28 ਲੱਖ ਰੁਪਏ ਦੀ ਲਾਗਤ ਨਾਲ ਹੋਏ ਹੋਰ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਛੱਜੂ ਮਾਜਰਾ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।
ਉਹਨਾਂ ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਜ਼ਿਲੇ ਦੇ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਹਾਣ ਦਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਇਹਨਾਂ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਮਾਪੇ ਵੀ ਮੌਜੂਦ ਸਨ।
Published on: ਅਪ੍ਰੈਲ 19, 2025 9:21 ਬਾਃ ਦੁਃ