ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵੋਟਰ ਸੂਚੀ ਸਬੰਧੀ 24 ਅਪ੍ਰੈਲ ਤੱਕ ਦਾਇਰ ਕੀਤੇ ਜਾ ਸਕਦੇ ਹਨ ਦਾਅਵੇ ਅਤੇ ਇਤਰਾਜ: ਸਿਬਿਨ ਸੀ

ਪੰਜਾਬ

ਚੰਡੀਗੜ੍ਹ, 20 ਅਪ੍ਰੈਲ: ਦੇਸ਼ ਕਲਿੱਕ ਬਿਓਰੋ

64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਚੱਲ ਰਹੀ ਹੈ।  ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ, 2025 ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਖਰੜੇ ਮੁਤਾਬਕ, 64-ਲੁਧਿਆਣਾ ਪੱਛਮੀ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,73,071 ਹੈ। ਦਾਅਵੇ ਅਤੇ ਇਤਰਾਜ਼ 24 ਅਪ੍ਰੈਲ, 2025 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ, 2025 ਨੂੰ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਤਰਕਸੰਗਤਾ ਅਤੇ ਪ੍ਰਵਾਨਗੀ ਤੋਂ ਬਾਅਦ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 192 ਹੈ, ਜੋ ਕਿ ਸਾਰੇ ਸ਼ਹਿਰੀ ਖੇਤਰ ਵਿੱਚ ਹਨ। ਹਾਲਾਂਕਿ, ਇਹ ਯਕੀਨੀ ਬਣਾਉਣ ਲਈ ਵਿਵਸਥਾ ਕੀਤੀ ਗਈ ਹੈ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1,200 ਤੋਂ ਵੱਧ ਨਾ ਹੋਵੇ ਤਾਂ ਜੋ ਪਹੁੰਚਯੋਗਤਾ ਅਤੇ ਸਹੂਲਤ ਨੂੰ ਵਧਾਇਆ ਜਾ ਸਕੇ।

ਵੋਟਰ ਸੂਚੀ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਸਬੰਧੀ ਸਿਬਿਨ ਸੀ ਪਹਿਲਾਂ ਹੀ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਮੇਂ-ਸਮੇਂ ‘ਤੇ ਮੀਟਿੰਗਾਂ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕੁਝ ਸਿਆਸੀ ਪਾਰਟੀਆਂ ਵੱਲੋਂ ਪਹਿਲਾਂ ਹੀ ਆਪਣੇ ਬੀ.ਐਲ.ਏਜ਼. ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ ਅਤੇ ਹੋਰਨਾਂ ਪਾਰਟੀਆਂ ਨੂੰ ਪਾਰਦਰਸ਼ੀ ਚੋਣ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇਸ ਦੀ ਪਾਲਣਾ ਕਰਨ ਲਈ ਮੁੱਖ ਚੋਣ ਅਧਿਕਾਰੀ ਵੱਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੋਟਰਾਂ ਨੂੰ ਅੱਪਡੇਟ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਵੋਟਰਾਂ ਦੀ ਮਦਦ ਕਰਨ ਲਈ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਰਾਹੀਂ ਸੋਧ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਇਸ ਗੱਲ ਉਤੇ ਵੀ ਰੌਸ਼ਨੀ ਪਾਈ ਕਿ ਮਤਦਾਤਾ, ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਆਦੇਸ਼ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ ਮੈਜਿਸਟਰੇਟ (ਡੀਈਓ) ਕੋਲ ਸੈਕਸ਼ਨ 22 ਜਾਂ 23 ਤਹਿਤ ਅਪੀਲ ਕਰ ਸਕਦੇ ਹਨ। ਇਸੇ ਤਰ੍ਹਾਂ ਜੇ ਕਿਸੇ ਦਾ ਨਾਮ ਅਣਜਾਣੇ ਤੌਰ ‘ਤੇ ਰਹਿ ਗਿਆ ਹੋਵੇ ਤਾਂ ਉਸਦੀ ਸ਼ਮੂਲੀਅਤ ਲਈ ਵੀ ਅਪੀਲ ਕੀਤੀ ਜਾ ਸਕਦੀ ਹੈ ਅਤੇ ਜ਼ਰੂਰਤ ਪੈਣ ‘ਤੇ ਇਹ ਅਪੀਲ ਮੁੱਖ ਚੋਣ ਅਧਿਕਾਰੀ ਤੱਕ ਵੀ ਲੈ ਜਾਈ ਜਾ ਸਕਦੀ ਹੈ, ਜਿਵੇਂ ਕਿ ਪ੍ਰਤੀਨਿਧਿਤਾ ਕਾਨੂੰਨਾਂ/ਨਿਯਮਾਂ ਅਨੁਸਾਰ ਨਿਯਤ ਕੀਤਾ ਗਿਆ ਹੈ।

Published on: ਅਪ੍ਰੈਲ 20, 2025 8:34 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।