ਚੰਡੀਗੜ੍ਹ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਹੁਣ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ, ਅੱਜ ਵੀ ਮੀਂਹ ਦੇ ਆਸਾਰ ਬਣੇ ਹੋਏ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ।
ਮੋਹਾਲੀ ਵਿੱਚ ਵੀ ਅੱਜ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ ਅਤੇ ਤਾਪਮਾਨ 23 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ ਅਤੇ ਮੀਂਹ ਪੈਣ ਦੀਆਂ ਸੰਭਾਵਨਾ ਵੀ ਬਣੀ ਹੋਈ ਹੈ। ਲੁਧਿਆਣੇ ਦੇ ਆਲੇ ਦੁਆਲੇ ਦਾ ਤਾਪਮਾਨ 21 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ।
Published on: ਅਪ੍ਰੈਲ 20, 2025 8:04 ਪੂਃ ਦੁਃ