ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਜਿ਼ਲ੍ਹੇ ਵਿੱਚ ਯੁੱਧ ਨਸਿ਼ਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਲਿਆ ਜਾਇਜ਼ਾ

ਸਿਹਤ


ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ
                     ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਡਾ.ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸਰਕਾਰ ਨੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਹਿਮ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ, ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ, ਡਾ.ਅਖਿਲ ਚੌਧਰੀ ਸੀਨੀਅਰ ਪੁਲਿਸ ਕਪਤਾਨ, ਸ੍ਰੀ ਗੁਰਪ੍ਰੀਤ  ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਡਾ.ਜਗਦੀਪ ਸਿੰਘ ਚਾਵਲਾ ਸਿਵਿਲ ਸਰਜਨ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਨਸਿ਼ਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਨਾਲ ਤੋੜਿਆ ਜਾ ਰਿਹਾ ਹੈ ਅਤੇ ਜਿਸਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਹਨਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ  ਦੇ ਨਸ਼ੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ। ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਦੀਆਂ ਪ੍ਰੋਪਟੀ ਜਬਤ ਕਰਕੇ ਉਸ ਉੱਤੇ ਕੜੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਚ ਕੋਈ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਨ ਤੋਂ ਪ੍ਰਹੇਜ ਕਰੇ।
ਉਹਨਾਂ ਦੱਸਿਆ ਕਿ ਜਿਹੜਾ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਉਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਗਏ ਹਨ ਜਿੱਥੇ ਨਾ ਕੇਵਲ ਨਸ਼ਾ ਛੁਡਵਾਇਆ ਜਾਂਦਾ ਹੈ ਬਲਕਿ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਉਹਨਾਂ ਦਾ ਭਵਿੱਖ ਸਬੰਧੀ ਵੀ ਮਾਰਗ ਦਰਸ਼ਨ ਕੀਤਾ ਜਾਂਦਾ ਹੈ।
ਇਸ ਮੌਕੇ ਤੇ ਉਹਨਾਂ ਸਿਹਤ ਵਿਭਾਗ ਦੇ ਅਮਲੇ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਸੁ਼ਰੂ ਹੋਣ ਤੋਂ ਪਹਿਲਾਂ ਪਹਿਲਾਂ ਡੇਂਗੂ ਅਤੇ ਮਲੇਰੀਆ ਬਚਾਅ ਸਬੰਧੀ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ ਅਤੇ ਹਰ ਸੁੱਕਰਵਾਰ ਨੂੰ ਸਰਕਾਰੀ ਦਫਤਰਾਂ, ਜਨਤਕ ਥਾਵਾਂ ਅਤੇ ਘਰਾਂ ਵਿੱਚ ਜਾ ਕੇ  ਕੂਲਰ,ਗਮਲੇ,ਟਾਇਰਾਂ ਅਤੇ ਕਬਾੜ ਵਾਲੀਆਂ ਥਾਵਾਂ ਤੇ ਡੇਂਗੂ ਅਤੇ ਮਲੇਰੀਆਂ ਦੇ ਸੈਂਪਲ ਚੈਕ ਕੀਤੇ ਜਾਣ ਅਤੇ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
        ਮੀਟਿੰਗ ਦੌਰਾਨ ਡਾ.ਅਖਿਲ ਚੌਧਰੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਨਵਰੀ 2025 ਤੋਂ ਹੁਣ ਤੱਕ 210 ਐਨ.ਡੀ.ਪੀ.ਸੀ.ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ ਅਤੇ 411 ਵਿਅਕਤੀਆਂ ਨੂੰ  ਗ੍ਰਿਫਤਾਰ  ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 5.92 ਲੱਖ ਰੁਪਏ ਦੀ ਡਰੱਗ ਮਨੀ ਅਤੇ ਵੱਖ—ਵੱਖ ਤਰ੍ਹਾਂ  ਦੇ  42 ਵਹੀਕਲ ਜਬਤ ਕੀਤੇ ਗਏ ਹਨ।
          ਮੀਟਿੰਗ ਦੌਰਾਨ ਸਿਵਿਲ ਸਰਜਨ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਨਸ਼ੇ ਤੋਂ ਪੀੜਤ ਦਾ ਨਸ਼ਾ ਛੁੜਵਾਉਣ ਲਈ ਦੋ ਮੁੜਵਸੇਬਾ ਕੇਂਦਰ ਸ੍ਰੀ  ਮੁਕਤਸਰ ਸਾਹਿਬ ਅਤੇ ਥੇਹੜੀ ਵਿਖੇ ਚੱਲ ਰਹੇ ਹਨ। ਇਸ ਤੋਂ ਇਲਾਵਾ 8 ਸਰਕਾਰੀ ਓਟ ਕੇੰਦਰ ਤੋਂ ਇਲਾਵਾ 11 ਓਟ ਕਲੀਨਿਕ ਵੀ ਕੰਮ ਕਰ ਰਹੇ ਹਨ, ਜਿਹਨਾਂ ਵਿੱਚ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿ਼ਲ੍ਹੇ ਵਿੱਚ 10  ਪ੍ਰਾਈਵੇਟ  ਨਸ਼ਾ ਛੁਡਾਓ ਕੇਂਦਰ ਵੀ ਕੰਮ ਕਰ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।