ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ ਅਪ੍ਰੈਲ ਮਹੀਨੇ ਵਿੱਚ ਕਈ ਗਜ਼ਟਿਡ ਛੁੱਟੀਆਂ ਰਹੀਆਂ ਹਨ। ਇਸ ਮਹੀਨੇ 6 ਅਪ੍ਰੈਲ ਨੂੰ ਰਾਮ ਨੌਮੀ, 8 ਅਪ੍ਰੈਲ ਨੂੰ ਜਨਮ ਦਿਹਾੜਾ ਸ਼੍ਰੀ ਗੁਰੂ ਨਾਭਾ ਦਾਸ ਜੀ, 10 ਅਪ੍ਰੈਲ ਨੂੰ ਮਹਾਂਵੀਰ ਜੈਯੰਤੀ, 13 ਅਪ੍ਰੈਲ ਨੂੰ ਵਿਸਾਖੀ, 14 ਅਪ੍ਰੈਲ ਨੂੰ ਜਨਮ ਦਿਹਾੜਾ ਡਾ. ਬੀ ਆਰ ਅੰਬੇਡਕਰ ਅਤੇ 18 ਅਪ੍ਰੈਲ ਨੂੰ ਗੁੱਡ ਫਰਾਈਏਡੀ ਦੀਆਂ ਗਜ਼ਟਿਡ ਛੁੱਟੀਆਂ ਰਹੀਆਂ ਹਨ, ਇਸ ਤੋਂ ਇਲਾਵਾ ਐਤਵਾਰ ਬਾਕੀ ਹਨ।