ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ‘ਤੇ ਸੁਣਵਾਈ ਟਲੀ

ਪੰਜਾਬ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਟਲ ਗਈ ਹੈ। ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀ ਬੇਨਤੀ ‘ਤੇ ਅਗਲੀ ਸੁਣਵਾਈ ਦੀ ਤਰੀਕ ਤੈਅ ਕੀਤੀ।
4 ਫਰਵਰੀ 2025 ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਵਾਰਾ ਦੀ ਪਟੀਸ਼ਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਸੀ ਕਿ ਉਸ ਨੂੰ ਸਿਰਫ਼ ਚੰਡੀਗੜ੍ਹ ਤਬਦੀਲ ਕੀਤਾ ਜਾ ਸਕਦਾ ਹੈ, ਪੰਜਾਬ ਨਹੀਂ ਕਿਉਂਕਿ ਉਸ ਦੀ ਸੁਣਵਾਈ ਚੰਡੀਗੜ੍ਹ ਵਿੱਚ ਹੋਈ ਸੀ। ਪੰਜਾਬ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਹਵਾਰਾ ਨੇ ਇਸ ਤੋਂ ਪਹਿਲਾਂ 2018 ਵਿੱਚ ਦਿੱਲੀ ਹਾਈ ਕੋਰਟ ਵਿੱਚ ਵੀ ਅਜਿਹੀ ਹੀ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ।
ਅਦਾਲਤ ਨੇ ਹਵਾਰਾ ਦੀ ਪਟੀਸ਼ਨ ‘ਤੇ ਕੇਂਦਰ, ਦਿੱਲੀ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।