ਪਟਨਾ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬਿਹਾਰ ਦੇ ਭੋਜਪੁਰ ‘ਚ ਦੇਰ ਰਾਤ ਇਕ ਵਿਆਹ ਦੌਰਾਨ ਬਦਮਾਸ਼ਾਂ ਨੇ 2 ਬੱਚਿਆਂ ਸਮੇਤ 7 ਲੋਕਾਂ ਨੂੰ ਗੋਲੀ ਮਾਰ ਦਿੱਤੀ। ਗੋਲੀਬਾਰੀ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਨ੍ਹਾਂ ਸਾਰਿਆਂ ਨੂੰ ਇਲਾਜ ਲਈ ਸਦਰ ਹਸਪਤਾਲ ਆਰਾ ਅਤੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੱਡੀ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਵਿੱਚ ਥਾਰ ਸਵਾਰਾਂ ਨੇ ਗੋਲੀ ਚਲਾ ਦਿੱਤੀ। ਇਹ ਘਟਨਾ ਗਧਾਨੀ ਥਾਣਾ ਖੇਤਰ ਦੇ ਲਹਰਪਾ ਪਿੰਡ ਦੀ ਹੈ।
ਘਟਨਾ ਦੀ ਸੂਚਨਾ ਮਿਲਣ ‘ਤੇ ਐਸਪੀ ਰਾਜ, ਪੀਰੋ ਦੇ ਐਸਡੀਪੀਓ ਅੱਬੂ ਸੈਫੀ ਮੁਰਤਜ਼ਾ ਅਤੇ 6 ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Published on: ਅਪ੍ਰੈਲ 21, 2025 7:03 ਪੂਃ ਦੁਃ