ਜੰਮੂ ਕਸ਼ਮੀਰ : ਸੈਲਾਨੀਆਂ ਉਤੇ ਹੋਏ ਅੱਤਵਾਦੀਆਂ ਹਮਲੇ ’ਚ 26 ਦੀ ਮੌਤ

Published on: April 22, 2025 7:59 pm

ਪੰਜਾਬ ਰਾਸ਼ਟਰੀ

ਸ਼੍ਰੀਨਗਰ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਜ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 26 ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਇਕ ਸਥਾਨਕ ਵਾਸੀ ਹੈ, ਜਦੋਂ ਕਿ 25 ਸੈਲਾਨੀ ਹਨ। ਅਧਿਕਾਰਤ ਤੌਰ ਉਤੇ ਮਰਨ ਵਾਲਿਆਂ ਦੀ ਪੁਸ਼ਟੀ ਨਹੀਂ ਕੀਤੀ ਗਈ, ਸਿਰਫ ਇਕ ਦੀ ਪੁਸ਼ਟੀ ਕੀਤੀ ਹੈ।

ਅੱਤਵਾਦੀਆਂ ਨੇ ਸੈਲਾਨੀਆਂ ਉਤੇ 50 ਤੋਂ ਜ਼ਿਆਦਾ ਰਾਊਂਡ ਫਾਈਰ ਕੀਤੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਹੋਰ ਗਿਣਤੀ ਵਧ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋ ਅੱਤਵਾਦੀ ਫੌਜ ਦੀ ਵਰਦੀ ‘ਚ ਆਏ, ਪਹਿਲਾਂ ਉਨ੍ਹਾਂ ਨੇ ਸੈਲਾਨੀ ਤੋਂ ਉਸ ਦਾ ਨਾਂ ਪੁੱਛਿਆ, ਫਿਰ ਉਸ ਦੇ ਸਿਰ ‘ਚ ਗੋਲੀ ਮਾਰ ਦਿੱਤੀ ਅਤੇ ਗੋਲੀਬਾਰੀ ਕਰਦੇ ਹੋਏ ਫਰਾਰ ਹੋ ਗਏ।
ਅਧਿਕਾਰੀਆਂ ਮੁਤਾਬਕ ਇਹ ਘਟਨਾ ਬੈਸਰਨ ਘਾਟੀ ‘ਚ ਵਾਪਰੀ। ਉਨ੍ਹਾਂ ਵਿੱਚੋਂ ਕੁਝ ਸਥਾਨਕ ਵੀ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਹੈਲੀਕਾਪਟਰ ਰਾਹੀਂ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਹਸਪਤਾਲ ‘ਚ ਜ਼ਖਮੀਆਂ ਦਾ ਇਲਾਜ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।