ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

ਪੰਜਾਬ


ਅੰਮ੍ਰਿਤਸਰ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਦਰਦਨਾਕ ਘਟਨਾ ਪੁਲ ਮਾਲ ਮੰਡੀ ਨੇੜੇ ਵਾਪਰੀ, ਜਿੱਥੇ ਹਾਈਵੇਅ ’ਤੇ ਹੋਏ ਹਾਦਸੇ ਨੇ ਸਾਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ।
ਥਾਣਾ ਬੀ ਡੀਵਿਜ਼ਨ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਤਿੰਨੋਂ ਨੌਜਵਾਨ ਹਿਮਾਚਲ ਪ੍ਰਦੇਸ਼ ਤੋਂ ਸਨ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਵੱਲ ਆ ਰਹੇ ਸਨ। ਹਾਦਸਾ ਹੋਣ ਦੇ ਤੁਰੰਤ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਫਿਲਹਾਲ ਹਾਦਸੇ ਦੇ ਕਾਰਨ ਦੀ ਪੂਰੀ ਤਸਦੀਕ ਨਹੀਂ ਹੋ ਸਕੀ, ਪਰ ਮੁੱਢਲੀ ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਇਸ ਹਾਦਸੇ ਦੀ ਮੁੱਖ ਵਜ੍ਹਾ ਹੋ ਸਕਦੀ ਹੈ। ਮ੍ਰਿਤਕਾਂ ਦੀ ਪਹਚਾਨ ਅਤੇ ਪਰਿਵਾਰਕ ਸੰਪਰਕ ਲਈ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।