ਕੋਲਕਾਤਾ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੱਛਮੀ ਬੰਗਾਲ ‘ਚ ਹਿੰਸਾ ਤੋਂ ਬਾਅਦ ਰਾਸ਼ਟਰਪਤੀ ਸ਼ਾਸਨ ਦੀ ਮੰਗ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਹ ਪਟੀਸ਼ਨ ਐਡਵੋਕੇਟ ਵਿਸ਼ਨੂੰ ਸ਼ੰਕਰ ਜੈਨ ਨੇ ਦਾਇਰ ਕੀਤੀ ਹੈ।
ਉਨ੍ਹਾਂ ਦੀ ਮੰਗ ਹੈ ਕਿ ਹਿੰਸਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਤਿੰਨ ਸੇਵਾਮੁਕਤ ਜੱਜਾਂ ਦੀ ਅਗਵਾਈ ਵਾਲੀ ਜਾਂਚ ਕਮੇਟੀ ਬਣਾਈ ਜਾਵੇ। ਨਾਲ ਹੀ ਇਸ ਗੱਲ ਦੀ ਵੀ ਰਿਪੋਰਟ ਮੰਗੀ ਜਾਵੇ ਕਿ ਕਿੰਨੇ ਹਿੰਦੂ ਪਰਿਵਾਰ ਡਰ ਕਾਰਨ ਹਿਜਰਤ ਕਰ ਗਏ।
ਵਕਫ਼ ਸੋਧ ਕਾਨੂੰਨ ਲਾਗੂ ਹੋਣ ਤੋਂ ਬਾਅਦ ਮੁਰਸ਼ਿਦਾਬਾਦ ਸਮੇਤ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਹਿੰਸਾ ਹੋਈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲਗਭਗ 500 ਲੋਕ ਧੂਲੀਆ ਤੋਂ ਹਿਜਰਤ ਕਰ ਗਏ ਸਨ।
Published on: ਅਪ੍ਰੈਲ 22, 2025 9:02 ਪੂਃ ਦੁਃ