ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਪੰਜਾਬ ਦੇ ਦੂਜੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਤੇ ਖਾਸ ਕਰਕੇ ਪਠਾਨਕੋਟ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੇਰ ਸ਼ਾਮ ਪਠਾਨਕੋਟ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਥਾਣਿਆਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਜਾਣਕਾਰੀ ਮੁਤਾਬਕ ਬੈਠਕ ‘ਚ ਕਸ਼ਮੀਰ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ‘ਚ ਸੁਰੱਖਿਆ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ’ਤੇ ਜ਼ੋਰ ਦਿੱਤਾ ਜਾਵੇਗਾ।
Published on: ਅਪ੍ਰੈਲ 23, 2025 10:34 ਪੂਃ ਦੁਃ