ਲੁਧਿਆਣਾ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਰਾਤ ਕਰੀਬ 1.30 ਵਜੇ ਇਕ ਕੱਵਾਲੀ ਸਮਾਗਮ ਦੌਰਾਨ ਗੋਲੀਬਾਰੀ ਹੋਈ। ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗੀ। ਹਫੜਾ-ਦਫੜੀ ਦਾ ਮਾਹੌਲ ਸੀ। ਫਾਇਰਿੰਗ ਕਰਨ ਵਾਲੇ ਲੋਕ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰਕ ਝਗੜੇ ਦਾ ਮਾਮਲਾ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਸੋਨੂੰ ਸਿੰਘ ਵਜੋਂ ਹੋਈ ਹੈ। ਸੋਨੂੰ ਦੀ ਛਾਤੀ ਵਿੱਚ ਗੋਲੀ ਲੱਗੀ ਤਾਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਸ ਐਂਬੂਲੈਂਸ ਵਿੱਚ ਲਿਜਾਦਿਆਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਐੱਸਐੱਚਓ ਅਵਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਗੋਲਗੱਪੇ ਵੇਚਣ ਦਾ ਕੰਮ ਕਰਦਾ ਸੀ। ਪਤਾ ਲੱਗਾ ਹੈ ਕਿ ਉਸ ਦਾ ਪ੍ਰੇਮ ਵਿਆਹ ਸੀ। ਇਸ ਕਾਰਨ ਪਰਿਵਾਰਕ ਝਗੜਾ ਵੀ ਨਜ਼ਰ ਆ ਰਿਹਾ ਹੈ।
Published on: ਅਪ੍ਰੈਲ 23, 2025 11:44 ਪੂਃ ਦੁਃ