ਮੋਹਾਲੀ, 23 ਅਪ੍ਰੈਲ 2025:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਇੰਡੋਜ ਕੰਟਲਜੈਂਸੀ ਐਂਡ ਐਜੂਕੇਸ਼ਨਲ ਸਰਵਿਸਿਜ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਇੰਡੋਜ ਕੰਟਲਜੈਂਸੀ ਐਂਡ ਐਜੂਕੇਸ਼ਨਲ ਸਰਵਿਸਿਜ ਸ਼ੋਅਰੂਮ ਨੰਬਰ 62 ਚੌਥੀ ਮੰਜ਼ਿਲ ਬਲਾਕ-ਸੀ ਚੰਡੀਗੜ੍ਹ ਸਿਟੀ ਸੈਂਟਰ, ਵੀ.ਆਈ.ਪੀ. ਰੋਡ, ਪਿੰਡ ਬਿਸਨਪੁਰਾ, ਜ਼ੀਰਕਪੁਰ, ਤਹਿਸੀਲ-ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਵਿਨੋਦ ਕੁਮਾਰ ਪੁੱਤਰ ਸ੍ਰੀ ਅਵੀਨਾਸ਼ ਚੰਦਰ ਵਾਸੀ ਮਕਾਨ ਨੰਬਰ 8 ਆਸਥਾ ਪਰਫੈਕਟ ਹੋਮਜ਼, ਸਾਹਮਣੇ ਪਾਰਕ, ਢਕੋਲੀ, ਜ਼ੀਰਕਪੁਰ, ਤਹਿਸੀਲ-ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਨੰਬਰ 490/ਆਈ.ਸੀ., ਮਿਤੀ 18.04.2022 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 17.04.2027 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਨੂੰ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਅਤੇ ਛਿਮਾਹੀ ਰਿਪੋਰਟ ਸਰਕਾਰ ਨੂੰ ਭੇਜਣ ਲਈ ਹਦਾਇਤ ਕੀਤੀ ਗਈ ਸੀ। ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਦੀ ਰਿਪੋਰਟ ਅਨੁਸਾਰ ਫਰਮ/ਕੰਪਨੀ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਪਨੀ ਪਾਸ ਵੈਲਿਡ ਲਾਇਸੰਸ ਹੈ ਅਤੇ ਫਾਇਰ ਐਨ.ਓ.ਸੀ. ਹੋਣ ਬਾਰੇ ਜ਼ਿਕਰ ਕੀਤਾ ਗਿਆ, ਪ੍ਰੰਤੂ ਕੋਈ ਦਸਤਾਵੇਜ ਪੇਸ਼ ਨਹੀਂ ਕੀਤਾ ਗਿਆ। ਜਿਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਨਾਇਬ ਤਹਿਸੀਲਦਾਰ, ਜੀਰਕਪੁਰ ਵੱਲੋਂ ਉੱਤਰਵਾਦੀ ਨੂੰ ਤਾਮੀਲ ਕਰਵਾਇਆ ਗਿਆ। ਦਫਤਰੀ ਪਤੇ ਦਾ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ। ਪ੍ਰੰਤੂ ਅਜੇ ਤੱਕ ਫਰਮ ਵੱਲੋਂ ਕੋਈ ਸੂਚਨਾ / ਜਵਾਬ ਨਹੀਂ ਭੇਜਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)( e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਇੰਡੋਜ ਕੰਟਲਜੈਂਸੀ ਐਂਡ ਐਜੂਕੇਸ਼ਨਲ ਸਰਵਿਸਿਜ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਨੰਬਰ 490/ਆਈ.ਸੀ., ਮਿਤੀ 18.04.2022 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
Published on: ਅਪ੍ਰੈਲ 23, 2025 4:50 ਬਾਃ ਦੁਃ