ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

ਪੰਜਾਬ


ਅੰਮ੍ਰਿਤਸਰ, 23 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Published on: ਅਪ੍ਰੈਲ 23, 2025 1:03 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।