ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵਿਦਿਅਕ ਸੰਸਥਾਵਾਂ ਦਾ ਦੌਰਾ ਕੀਤਾ
ਐਸ.ਏ.ਐਸ. ਨਗਰ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਮੋਹਾਲੀ ਦੇ ਐਸ ਐਸ ਪੀ, ਦੀਪਕ ਪਾਰੀਕ ਨੇ ਐਸ.ਏ.ਐਸ. ਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਮੋਹਾਲੀ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ।
ਅੱਜ ਸ਼ਾਮ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਂਦੇ ਹਰੇਕ ਕਾਲਜ/ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਪ੍ਰਬੰਧਨ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕੈਂਪਸ ਵਿੱਚ ਅਤੇ ਆਲੇ-ਦੁਆਲੇ ਪੀ.ਸੀ.ਆਰ. ਵਾਹਨ ਤਾਇਨਾਤ ਕੀਤੇ ਗਏ ਹਨ ਜਿੱਥੇ ਦੂਜੇ ਰਾਜਾਂ ਦੇ ਵਿਦਿਆਰਥੀ ਹੋਸਟਲਾਂ ਵਿੱਚ ਰਹਿ ਰਹੇ ਹਨ। ਪ੍ਰਾਈਵੇਟ ਪੀ.ਜੀ. ਅਤੇ ਹੋਸਟਲ ਵਾਲੇ ਖੇਤਰਾਂ ਵਿੱਚ ਵੀ ਪੁਲਿਸ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਨਿੱਜੀ ਤੌਰ ‘ਤੇ ਇਨ੍ਹਾਂ ਸੰਸਥਾਵਾਂ ਦਾ ਦੌਰਾ ਕੀਤਾ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਇਲਾਵਾ, ਸਾਂਝੇ ਵਟਸਐਪ ਗਰੁੱਪ ਵੀ ਬਣਾਏ ਗਏ ਹਨ ਤਾਂ ਜੋ ਵਿਦਿਆਰਥੀ 112 ਹੈਲਪਲਾਈਨ ਤੋਂ ਇਲਾਵਾ ਕਿਸੇ ਵੀ ਘਟਨਾ ਦੀ ਰਿਪੋਰਟ ਕਰ ਸਕਣ, ਜੋ ਕਿ 24×7 ਕਾਰਜਸ਼ੀਲ ਹੈ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Published on: ਅਪ੍ਰੈਲ 24, 2025 9:17 ਬਾਃ ਦੁਃ