ਲੁਧਿਆਣਾ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਲੋਹਾ ਵਪਾਰੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਵਪਾਰੀ ਸ਼ਰਾਬ ਪੀਣ ਦਾ ਆਦੀ ਸੀ। ਉਹ ਨਸ਼ੇ ਦੀ ਹਾਲਤ ‘ਚ ਘਰ ਪਰਤ ਰਿਹਾ ਸੀ ਕਿ ਅਚਾਨਕ ਉਸ ਦੀ ਕਾਰ ਦਰੱਖਤ ਨਾਲ ਟਕਰਾ ਗਈ। ਕਾਰ ਖਰਾਬ ਹੋਈ ਦੇਖ ਕੇ ਉਸ ਨੇ ਘਰ ਜਾ ਕੇ ਖੁਦ ਨੂੰ ਗੋਲੀ ਮਾਰ ਲਈ।
ਫਿਲਹਾਲ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਵਜੋਂ ਹੋਈ ਹੈ।
Published on: ਅਪ੍ਰੈਲ 24, 2025 9:38 ਪੂਃ ਦੁਃ