ਮੋਰਿੰਡਾ 24 ਅਪ੍ਰੈਲ (ਭਟੋਆ)
ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨਪੀ ਰਾਣਾ ਵੱਲੋਂ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਅਤੇ ਹੋਰ ਕਰਮਚਾਰੀਆਂ ਦੇ ਨਾਲ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ ਐਨਪੀ ਰਾਣਾ ਨੇ ਦੱਸਿਆ ਕਿ ਅਨਾਜ ਮੰਡੀ ਮੋਰਿੰਡਾ ਦੇ ਨਾਲ ਨਾਲ ਫੋਕਲ ਪੁਆਇੰਟ ਰਸੂਲਪੁਰ ਅਤੇ ਚੱਕਲਾਂ ਵਿਖੇ ਵੀ ਕਿਸਾਨਾਂ ਤੇ ਆੜਤੀਆਂ ਨੂੰ ਮਿਲ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਜਿਨਾਂ ਨੂੰ ਹੱਲ ਕਰਨ ਲਈ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਇਸੇ ਦੌਰਾਨ ਆੜਤੀਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਕਣਕ ਦੇ ਖਰੀਦ ਸੀਜਨ ਦੌਰਾਨ ਕਿਸੇ ਵੀ ਕਿਸਾਨ ਦੀ ਫਸਲ ਨੂੰ ਮੰਡੀ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਮੰਡੀ ਵਿੱਚੋਂ ਕਣਕ ਦੀ ਲਿਫਟਿੰਗ ਦਾ ਕੰਮ ਵੀ ਨਾਲੋ ਨਾਲ ਸ਼ੁਰੂ ਕੀਤਾ ਜਾ ਚੁੱਕਾ ਹੈ। ਉਹਨਾਂ ਦੱਸਿਆ ਕਿ ਮੁਲਾਕਾਤ ਦੌਰਾਨ ਆੜਤੀਆਂ ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਚ ਭਰੋਸਾ ਜਤਾਇਆ ਗਿਆ ਕਿ ਇਸ ਸੀਜਨ ਦੌਰਾਨ ਕਿਸੇ ਪ੍ਰਕਾਰ ਦੀ ਲਿਫਟਿੰਗ ਅਤੇ ਪੈਸਿਆਂ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਆ ਰਹੀ । ਇਸੇ ਤਰ੍ਹਾਂ ਮਾਰਕੀਟ ਕਮੇਟੀ ਮੋਰਿੰਡਾ ਦੇ ਸਕੱਤਰ ਰਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਉਹਨਾਂ ਦੇ ਬੈਂਕ ਖਾਤਿਆਂ ਰਾਹੀਂ ਲਗਾਤਾਰ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਮੰਡੀ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਮਜ਼ਦੂਰਾਂ ਅਤੇ ਮੰਡੀ ਦੇ ਆੜਤੀਆਂ ਨੂੰ ਮਾਰਕੀਟ ਕਮੇਟੀ ਮਰਿੰਡਾ ਵੱਲੋਂ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੰਡੀ ਵਿੱਚ ਕਿਸੇ ਵੀ ਕਿਸਾਨ ਤੇ ਆਰਤੀ ਨੂੰ ਫਸਲ ਖਰੀਦਣ ਤੇ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਨੌਜਵਾਨ ਆਗੂ ਮਨਦੀਪ ਸਿੰਘ ਰੌਣੀ, ਧਰਮਿੰਦਰ ਸਿੰਘ ਕੋਟਲੀ, ਅੰਮ੍ਰਿਤਪਾਲ ਸਿੰਘ ਖੱਟੜਾ, ਜਰਨੈਲ ਸਿੰਘ ਸੱਖੋਮਾਜਰਾ ਕਰਮਜੀਤ ਭੁੱਲਰ, ਜਸਵਿੰਦਰ ਸਿੰਘ ਆਦਿ ਨੇ ਕਿਹਾ ਕਿ ਅਨਾਜ ਮੰਡੀ ਮੋਰਿੰਡਾ ਸਮੇਤ ਬਾਕੀ ਮੰਡੀਆਂ ਵਿੱਚ ਵੀ ਕਣਕ ਦੀ ਖਰੀਦ ਉਹ ਲੈ ਕੇ ਕਿਸੇ ਪ੍ਰਕਾਰ ਦੇ ਕੋਈ ਸਮੱਸਿਆ ਨਹੀਂ ਆ ਰਹੀ।
Published on: ਅਪ੍ਰੈਲ 24, 2025 2:15 ਬਾਃ ਦੁਃ