ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੀਆਂ ਬੱਸਾਂ ਨੂੰ ਲੈ ਕੇ ਨਵਾਂ ਅਪਡੇਟ ਆਇਆ ਸਾਹਮਣੇ

ਪੰਜਾਬ


ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਅੱਜ (ਵੀਰਵਾਰ) ਨਿਯਮਿਤ ਤੌਰ ‘ਤੇ ਚੱਲਣਗੀਆਂ। ਯੂਨੀਅਨ ਨੇ ਅੱਜ ਦੋ ਘੰਟੇ ਬੱਸ ਸਟੈਂਡ ਬੰਦ ਰੱਖਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਹ ਜਾਣਕਾਰੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਵਿਭਾਗ ਦੇ ਅਧਿਕਾਰੀਆਂ ਦੇ ਸੱਦੇ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਤਨਖਾਹ ਸਬੰਧੀ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਹਾਲਾਂਕਿ, ਭਵਿੱਖ ਦੇ ਪ੍ਰੋਗਰਾਮ ਪਹਿਲਾਂ ਵਾਂਗ ਹੀ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।