ਲਖਨਊ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿਖੇ ਇੱਕ ਚੌਲ ਮਿੱਲ ਵਿੱਚ ਧਮਾਕਾ ਹੋਇਆ ਹੈ। ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਅੱਜ ਸ਼ੁੱਕਰਵਾਰ ਸਵੇਰੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਮਿੱਲ ਵਿੱਚ 15-17 ਮਜ਼ਦੂਰ ਕੰਮ ਕਰ ਰਹੇ ਸਨ।ਇਸੇ ਦੌਰਾਨ ਮਿੱਲ ਦਾ ਡਰਾਇਰ ਫਟ ਗਿਆ। ਇਸ ਤੋਂ ਬਾਅਦ ਅੱਗ ਲੱਗ ਗਈ। ਥੋੜ੍ਹੇ ਸਮੇਂ ਵਿੱਚ ਹੀ ਮਿੱਲ ਧੂੰਏਂ ਨਾਲ ਭਰ ਗਈ। ਇਸ ਕਾਰਨ ਮਜ਼ਦੂਰ ਬੇਹੋਸ਼ ਹੋ ਗਏ ਅਤੇ ਇਧਰ-ਉਧਰ ਡਿੱਗਣ ਲੱਗੇ।
ਰੌਲਾ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ 5 ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਐਮ ਮੋਨਿਕਾ ਰਾਣੀ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਰਾਈਸ ਮਿੱਲ ਵਿੱਚ ਝੋਨਾ ਸੁਕਾਇਆ ਜਾ ਰਿਹਾ ਸੀ।11:23 AM
Published on: ਅਪ੍ਰੈਲ 25, 2025 11:34 ਪੂਃ ਦੁਃ