ਮੋਰਿੰਡਾ 25 ਅਪ੍ਰੈਲ ਭਟੋਆ
ਪਹਿਲਗਾਮ ਵਿੱਚ ਅੱਤਵਾਦੀਆਂ ਦੀ ਗੋਲੀ ਦਾ ਸ਼ਿਕਾਰ ਹੋਏ ਸੈਲਾਨੀਆ ਦੀ ਆਤਮਿਕ ਸ਼ਾਂਤੀ ਲਈ ਅਤੇ ਅੱਤਵਾਦ ਵਿਰੁੱਧ ਮੋਰਿੰਡਾ ਦੇ ਸਮੂਹ ਦੁਕਾਨਦਾਰਾਂ ਵੱਲੋਂ ਸਾਰੇ ਬਾਜ਼ਾਰ ਬੰਦ ਰੱਖੇ ਗਏ ਅਤੇ ਇਸ ਮੌਕੇ ਤੇ ਮਾਰੇ ਗਏ ਸੈਲਾਨੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਸਬੰਧੀ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਵੱਲੋਂ ਸਥਾਨਕ ਸਨਾਤਨ ਧਰਮ ਮੰਦਰ ਵਿੱਚ ਇੱਕ ਮੀਟਿੰਗ ਕਰਕੇ ਜਿੱਥੇ ਉਕਤ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ, ਉੱਥੇ ਹੀ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਸ਼ਾਮਿਲ ਅੱਤਵਾਦੀਆਂ ਨੂੰ ਗਿਰਫਤਾਰ ਕਰਕੇ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ । ਦੁਕਾਨਦਾਰਾਂ ਤੇ ਵਪਾਰੀਆਂ ਵੱਲੋ ਸਮੂਹ ਸ਼ਹਿਰ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਆਪਸੀ ਨਫਰਤ ਫੈਲਾਉਣ ਵਾਲੀਆਂ ਕਿਸੇ ਵੀ ਤਰਾਂ ਦੀਆਂ ਅਫ਼ਵਾਹਾਂ ਤੋ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ।
ਜਿਸ ਉਪਰੰਤ ਸਮੂਹ ਦੁਕਾਨਦਾਰਾਂ ਅਤੇ ਆਮ ਸ਼ਹਿਰੀਆਂ ਵੱਲੋਂ ਮਰਿੰਡਾ ਦੇ ਮੁੱਖ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ ਗਿਆ ਜਿਸ ਤਰ੍ਹਾਂ ਪਾਕਿਸਤਾਨ ਅਤੇ ਅੱਤਵਾਦ ਵਿਰੁੱਧ ਜਬਰਦਸਤ ਨਾਰੇਬਾਜੀ ਕੀਤੀ ਗਈ ਇਸ ਬੰਦ ਦੌਰਾਨ ਮੈਡੀਕਲ ਸਟੋਰ ਵੀ ਬੰਦ ਰਹੇ।
ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਸਾਬਕਾ ਪ੍ਰਧਾਨ ਅਤੇ ਹਲਕਾ ਖਰੜ ਦੇ ਇੰਚਾਰਜ ਸ੍ਰੀ ਵਿਜੇ ਕੁਮਾਰ ਟਿੰਕੂ ਨਗਰ ਕੌਂਸਲ ਦੇ ਮੌਜੂਦਾ ਪ੍ਰਧਾਨ ਜਗਦੇਵ ਸਿੰਘ ਭਟੋਆ ,ਵਪਾਰ ਮੰਡਲ ਜਿਲਾ ਰੋਪੜ ਦੇ ਪ੍ਰਧਾਨ ਪਵਨ ਕੁਮਾਰ ਦਾਨੀਆ, ਸੀਤਾਰਾਮ ਦਾਨੀਆ, ਸੁਰਜੀਤ ਕੁਮਾਰ, ਚਰਨਜੀਤ ਚੰਨੀ,
ਭਾਜਪਾ ਆਗੂ ਜਤਿੰਦਰ ਗੁੰਬਰ ਹਰਸ਼ ਕੋਹਲੀ ਸੰਜੀਵ ਕੁਮਾਰ, ਮੰਡਲ ਪ੍ਰਧਾਨ ਰਾਜੇਸ਼ ਭਾਟੀਆ, ਡਾਕਟਰ ਸੀਤਾ ਰਾਮ, ਅਮਰਿੰਦਰ ਸਿੰਘ ਹੈਲੀ, ਸੁਦੇਸ਼ ਕੁਮਾਰ ਬਾਵਾ ,ਹਰਪਿੰਦਰ ਰਾਣਾ ਸਮੇਤ ਵੱਡੀ ਗਿਣਤੀ ਵਿੱਚ ਦੁਕਾਨਦਾਰ ਤੇ ਸ਼ਹਿਰ ਵਾਸੀ ਹਾਜ਼ਰ ਸਨ।
Published on: ਅਪ੍ਰੈਲ 25, 2025 4:31 ਬਾਃ ਦੁਃ