ਫ਼ਰੀਦਕੋਟ 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਝੋਨੇ ਦੀ ਬਿਜਾਈ ਨੂੰ 4 ਜੋਨਾਂ ਵਿੱਚ ਵੰਡਿਆ ਗਿਆ ਹੈ । ਸਾਰੇ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਮਿਤੀ 15 ਮਈ ਤੋਂ 31 ਮਈ ਤੱਕ ਕੀਤੀ ਜਾਵੇਗੀ ਅਤੇ ਪਨੀਰੀ ਰਾਹੀਂ ਝੋਨੇ ਦੀ ਬਿਜਾਈ ਜ਼ਿਲ੍ਹਾ ਫ਼ਰੀਦਕੋਟ ਦੇ ਨਾਲ-ਨਾਲ ਬਠਿੰਡਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਵਿਖੇ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਬਿਜਾਈ ਦੌਰਾਨ 8 ਘੰਟੇ ਰੋਜਾਨਾ ਬਿਜਲੀ ਦੀ ਸਪਲਾਈ ਮਹੁੱਈਆ ਕਰਵਾਈ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਦਰਸਾਏ ਸਮੇਂ ਅਨੁਸਾਰ ਹੀ ਝੋਨੇ ਦੀ ਬਿਜਾਈ ਕੀਤੀ ਜਾਵੇ ਅਤੇ ਝੋਨੇ ਦੀ ਬਿਜਾਈ ਕਰਨ ਸਮੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੇ ਬੀਜਾਂ ਦੀ ਹੀ ਵਰਤੋਂ ਕੀਤੀ ਜਾਵੇ ਅਤੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਰਤੋਂ ਤੋਂ ਗੁਰੇਜ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਸਾਏ ਗਏ ਸਮੇਂ ਤੋਂ ਪਹਿਲਾਂ ਕੋਈ ਵੀ ਕਿਸਾਨ ਝੋਨੇ ਦੀ ਲਵਾਈ ਨਹੀ ਕਰੇਗਾ ।
Published on: ਅਪ੍ਰੈਲ 25, 2025 3:51 ਬਾਃ ਦੁਃ