ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਓਰੋ ਦੇ ਚੀਫ ਨੂੰ ਅੱਜ ਮੁਅੱਤਲ ਕੀਤੇ ਜਾਣ ਤੋਂ ਬਾਅਦ ਏਡੀਜੀਪੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ADGP ਪ੍ਰਵੀਨ ਕੁਮਾਰ ਸਿਨਹਾ ਦਾ ਵਿਜੀਲੈਂਸ ਚੀਫ ਦਾ ਵਾਧੂ ਚਾਰਜ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ’ਚ ਡਰਾਈਵਿੰਗ ਲਾਇਸੈਂਸ ਘੁਟਾਲੇ ਨੇ ਤੂਫਾਨ ਮਚਾ ਦਿੱਤਾ ਹੈ। ਇਸ ਗੰਭੀਰ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਐਸ.ਪੀ.ਐਸ. ਪਰਮਾਰ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ ਦੇ ਨਾਲ ਏ.ਆਈ.ਜੀ. ਅਤੇ ਇੱਕ ਐਸ.ਐਸ.ਪੀ. ਨੂੰ ਵੀ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਇਹ ਫੈਸਲਾ ਉਸ ਵੇਲੇ ਲਿਆ ਗਿਆ ਜਦੋਂ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨ੍ਹਾਂ ਅਧਿਕਾਰੀਆਂ ਨੇ ਨਾ ਸਿਰਫ਼ ਘੁਟਾਲੇ ਦੀ ਜਾਂਚ ‘ਚ ਢਿੱਲ ਕੀਤੀ, ਸਗੋਂ ਘੁਟਾਲੇਬਾਜ਼ਾਂ ਨੂੰ ਬਚਾਉਣ ਦੀ ਵੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਦੇ ਸਖ਼ਤ ਹੁਕਮਾਂ ਤੋਂ ਬਾਅਦ ਸਰਕਾਰ ਨੇ ਤੁਰੰਤ ਕਾਰਵਾਈ ਕਰਕੇ ਇਹ ਸੰਦੇਸ਼ ਦਿੱਤਾ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Published on: ਅਪ੍ਰੈਲ 25, 2025 6:40 ਬਾਃ ਦੁਃ