ਫਰੀਦਕੋਟ 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੇਸਿਕ ਫਰੀਦਕੋਟ ਵਿੱਚ ਕਰਵਾਏ ਵਿਕਾਸ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸੇਖੋਂ ਨੇ ਕਿਹਾ ਕਿ ਦੇਸ਼ ਦਾ ਭਵਿੱਖ ਉਸ ਦੇਸ਼ ਦੇ ਬੱਚੇ ਹੁੰਦੇ ਹਨ ਅਤੇ ਜੇਕਰ ਇਨ੍ਹਾਂ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਤਾਂ ਇਹ ਪੂਰੀ ਦੁਨੀਆ ਵਿੱਚ ਆਪਣੇ ਰਾਜ ਦਾ ਨਾਮ ਰੋਸ਼ਣ ਕਰਨਗੇ। ਉਨ੍ਹਾਂ ਕਿਹਾ ਕਿ ਇਸੇ ਮੰਤਵ ਦੀ ਪੂਰਤੀ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਧੁਨਿਕ ਪ੍ਰਣਾਲੀ ਰਾਹੀਂ ਸਿੱਖਿਅਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੇਸਿਕ ਫਰੀਦਕੋਟ ਵਿਖੇ 2.93 ਲੱਖ ਦੀ ਲਾਗਤ ਨਾਲ ਕਰਵਾਏ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗੇ ਵੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਵੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸ. ਅਮਰਜੀਤ ਸਿੰਘ ਪਰਮਾਰ ਕੁਆਰਡੀਨੇਟਰ ਸਿੱਖਿਆ ਕ੍ਰਾਂਤੀਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।
Published on: ਅਪ੍ਰੈਲ 25, 2025 4:28 ਬਾਃ ਦੁਃ