ਬਠਿੰਡਾ, 25 ਅਪ੍ਰੈਲ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਰਾਜ ਨੂੰ ਨਸ਼ਾ, ਭ੍ਰਿਸ਼ਟਾਚਾਰ, ਬੇਰੋਜ਼ਗਾਰੀ ਮੁਕਤ ਬਣਾਉਣ ਚਾਹੁੰਦੀ ਹੈ ਉਥੇ ਹੀ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵੀ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੂਆਣਾ, ਸਰਕਾਰੀ ਪ੍ਰਾਇਮਰੀ ਸਕੂਲ ਜੈ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਚੇਅਰਮੈਨ ਸ੍ਰੀ ਰਾਕੇਸ਼ ਪੁਰੀ ਨੇ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਣ ਲਈ ਸੂਬਾ ਸਰਕਾਰ ਹਮੇਸ਼ਾ ਤਤਪਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਦਾ ਹਰ ਨੌਜਵਾਨ ਪੜ੍ਹ-ਲਿਖ ਕੇ ਆਪਣੇ ਸੁਪਨਿਆਂ ਦੀ ਪੂਰਤੀ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨਸ਼ਿਆ ਦੀ ਚੇਨ ਨੂੰ ਤੋੜਨ ਦੇ ਲਈ ਵੱਡੀ ਲੜਾਈ ਲੜ ਰਹੀ ਹੈ।
ਇਸ ਮੌਕੇ ਚੇਅਰਮੈਨ ਸ੍ਰੀ ਰਾਕੇਸ਼ ਪੁਰੀ ਨੇ ਵਿਦਿਆਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਮਿਹਨਤ ਕਰਕੇ ਬੁਲੰਦੀਆਂ ਨੂੰ ਛੂੰਹਣ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ।
ਇਸ ਦੌਰਾਨ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।
Published on: ਅਪ੍ਰੈਲ 25, 2025 5:10 ਬਾਃ ਦੁਃ