ਬਠਿੰਡਾ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬਠਿੰਡਾ ਦੇ ਬੀੜ ਤਾਲਾਬ ਇਲਾਕੇ ‘ਚ ਬੀਤੀ ਰਾਤ ਕੁਝ ਤਸਕਰਾਂ ਨੇ ਨਸ਼ੇ ਦੀ ਤਸਕਰੀ ਦਾ ਵਿਰੋਧ ਕਰਨ ‘ਤੇ ਇਕ ਨੌਜਵਾਨ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਏਮਜ਼ ਰੈਫਰ ਕਰ ਦਿੱਤਾ ਗਿਆ।
ਜ਼ਖਮੀ ਨੌਜਵਾਨ ਦੀ ਪਛਾਣ ਪ੍ਰੇਮ ਕੁਮਾਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਜਦੋਂ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਕੁਝ ਤਸਕਰਾਂ ਨੇ ਪੁਲ ਤੋਂ ਛਾਲ (smugglers jump off bridge) ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀਆਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ ਅਤੇ ਉਹ ਜ਼ਖ਼ਮੀ ਹੋ ਗਏ।
ਡੀਐਸਪੀ ਹਿਨਾ ਗੁਪਤਾ ਅਨੁਸਾਰ ਪੁਲੀਸ ਨੇ ਇਸ ਮਾਮਲੇ ਵਿੱਚ ਕਈ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਚਣ ਲਈ ਕੁਝ ਮੁਲਜ਼ਮਾਂ ਨੇ ਪੁਲ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਚਾਰ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲੀਸ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ। ਕੁਝ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।
Published on: ਅਪ੍ਰੈਲ 25, 2025 6:03 ਬਾਃ ਦੁਃ