ਫਾਜ਼ਿਲਕਾ/ ਜਲਾਲਾਬਾਦ 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਅਤੇ ਜਲਾਲਾਬਾਦ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਰਾਤ ਸਮੇਂ ਵੀ ਸਫਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਰੋਹਿਤ ਕੜਵਾਸਰਾ ਅਤੇ ਜਲਾਲਾਬਾਦ ਦੇ ਕਾਰਜ ਸਾਧਕ ਅਫਸਰ ਗੁਰਦਾਸ ਸਿੰਘ ਨੇ ਦੱਸਿਆ ਕਿ ਲਗਾਤਾਰ ਸ਼ਹਿਰਾਂ ਨੂੰ ਸਾਫ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਫਾਜ਼ਿਲਕਾ ਸ਼ਹਿਰ ਵਿੱਚ ਬੀਤੀ ਰਾਤ ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਥਾਣਾ ਸਿਟੀ ਰੋਡ, ਰੈਡ ਕ੍ਰਾਸ ਮਾਰਕੀਟ, ਅੰਡਰ ਬ੍ਰਿਜ, ਮੁੰਡਿਆਂ ਦੇ ਸਕੂਲ ਨੇੜੇ ਆਦਿ ਥਾਵਾਂ ਤੇ ਰਾਤ ਸਮੇਂ ਸਫਾਈ ਕੀਤੀ ਗਈ। ਇਸੇ ਤਰ੍ਹਾਂ ਜਲਾਲਾਬਾਦ ਦੇ ਵਾਰਡ ਨੰਬਰ 6, ਗਾਂਧੀ ਨਗਰ ਵਿੱਚ ਵਿਸ਼ੇਸ਼ ਸਫਾਈ ਅਭਿਆਨ ਚਲਾ ਕੇ ਪੂਰੇ ਵਾਰਡ ਵਿੱਚ ਸਫਾਈ ਕੀਤੀ ਗਈ।
Published on: ਅਪ੍ਰੈਲ 25, 2025 4:19 ਬਾਃ ਦੁਃ