ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
Heat wave alert: ਪੰਜਾਬ ‘ਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਅੱਜ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸ ਨੂੰ ਮੌਸਮ ਵਿਭਾਗ ਨੇ “ਆਮ ਤੋਂ ਬਹੁਤ ਜ਼ਿਆਦਾ” ਦੱਸਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਭਵਿੱਖਬਾਣੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਦੇ ਹਾਲਾਤ ਬਣੇ ਰਹਿ ਸਕਦੇ ਹਨ।
25 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਵਿੱਚ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
26, 27, 28 ਅਤੇ 29 ਅਪ੍ਰੈਲ ਨੂੰ ਬਠਿੰਡਾ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਮਾਨਸਾ, ਸੰਗਰੂਰ, ਬਰਨਾਲਾ ਸਮੇਤ ਦੱਖਣੀ-ਪੱਛਮੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੀਟਵੇਵ ਦੀ ਚਿਤਾਵਨੀ ਜਾਰੀ ਰਹੇਗੀ। ਹੀਟਵੇਵ ਦੀ ਚਿਤਾਵਨੀ ਅਗਲੇ ਪੰਜ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ, ਇਸ ਲਈ ਸਾਵਧਾਨੀ ਜ਼ਰੂਰੀ ਹੈ।

ਪੰਜਾਬ ‘ਚ ਕਈ ਦਿਨ ਚੱਲੇਗੀ ਲੂ, ਮੌਸਮ ਵਿਭਾਗ ਵੱਲੋਂ Alert ਜਾਰੀ
Published on: April 25, 2025 7:12 am