ਚੰਡੀਗੜ੍ਹ: 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪੰਜਾਬ ’ਚ ਡਰਾਈਵਿੰਗ ਲਾਇਸੈਂਸ ਘੁਟਾਲੇ ਨੇ ਤੂਫਾਨ ਮਚਾ ਦਿੱਤਾ ਹੈ। ਇਸ ਗੰਭੀਰ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਐਸ.ਪੀ.ਐਸ. ਪਰਮਾਰ (Punjab vigilance chief suspended) ਨੂੰ ਤੁਰੰਤ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ ਦੇ ਨਾਲ AIG ਅਤੇ ਇੱਕ SSP. ਨੂੰ ਵੀ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਇਹ ਫੈਸਲਾ ਉਸ ਵੇਲੇ ਲਿਆ ਗਿਆ ਜਦੋਂ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨ੍ਹਾਂ ਅਧਿਕਾਰੀਆਂ ਨੇ ਨਾ ਸਿਰਫ਼ ਘੁਟਾਲੇ ਦੀ ਜਾਂਚ ‘ਚ ਢਿੱਲ ਕੀਤੀ , ਸਗੋਂ ਘੁਟਾਲੇਬਾਜ਼ਾਂ ਨੂੰ ਬਚਾਉਣ ਦੀ ਵੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਦੇ ਸਖ਼ਤ ਹੁਕਮਾਂ ਤੋਂ ਬਾਅਦ ਸਰਕਾਰ ਨੇ ਤੁਰੰਤ ਕਾਰਵਾਈ ਕਰਕੇ ਇਹ ਸੰਦੇਸ਼ ਦਿੱਤਾ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਪੰਜਾਬ ਦੇ ਵਿਜੀਲੈਂਸ ਮੁਖੀ ਐਸਪੀਐਸ ਪਰਮਾਰ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਉਸ ਦੇ ਨਾਲ ਏਆਈਜੀ ਤੇ ਇੱਕ ਐਸਐਸਪੀ ਨੂੰ ਵੀ ਸਸਪੈਂਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਸਰਹੱਦ ‘ਤੇ ਫੌਜ ਦੀਆਂ ਸਰਗਰਮੀਆਂ ਅਚਾਨਕ ਵਧੀਆਂ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਕੀਤੇ ਗਏ ਸਨ ਕਿ ਡਰਾਈਵਿੰਗ ਲਾਇਸੰਸ ਘੁਟਾਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇ ਪਰ ਇਹਨਾਂ ਅਧਿਕਾਰੀਆਂ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਹੀ ਕੋਸ਼ਿਸ਼ ਕੀਤੀ ਜਿਸ ਕਰਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
Published on: ਅਪ੍ਰੈਲ 25, 2025 5:16 ਬਾਃ ਦੁਃ