ਪਟਿਆਲ਼ਾ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਪੁੱਤਰ ਅਮਰਿੰਦਰ ਸਿੰਘ ਸਾਹਨੀ ਵਾਸੀ ਗੁਲਾਬ ਨਗਰ ਕਲੋਨੀ, ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।
ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ‘ਚ ਕਾਰ ਪਾਰਕਿੰਗ ‘ਚ ਇਕ ਨੌਜਵਾਨ ਨਾਲ ਬਹਿਸ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਜਦੋਂ ਤੋਂ ਉਨ੍ਹਾਂ ਦੇ ਬੇਟੇ ਦੀ ਮੌਤ ਦੀ ਖਬਰ ਮਿਲੀ ਤਾਂ ਪਰਿਵਾਰ ਸਦਮੇ ‘ਚ ਹੈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Published on: ਅਪ੍ਰੈਲ 25, 2025 12:12 ਬਾਃ ਦੁਃ