ਅੰਮ੍ਰਿਤਸਰ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ ‘ਤੇ ਹਾਈ ਅਲਰਟ (High Alert) ਜਾਰੀ ਕਰ ਦਿੱਤਾ ਗਿਆ ਹੈ। ਰਾਜ ਵਿੱਚ ਭਾਰਤ-ਪਾਕਿਸਤਾਨ ਸਰਹੱਦ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੈ। ਸਾਰੀਆਂ ਥਾਵਾਂ ‘ਤੇ, ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਆਪਣੀਆਂ ਕਵਿੱਕ ਰਿਐਕਸ਼ਨ ਟੀਮਾਂ (ਕਿਊਆਰਟੀ) ਨੂੰ ਸਰਗਰਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ: 6 ਬਦਮਾਸ਼ਾਂ ਨੇ ਕਰਿਆਨੇ ਦੇ ਹੋਲਸੇਲ ਵਪਾਰੀ ਨੂੰ ਲੁੱਟਿਆ
ਇੱਥੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨੀ ਨਾਗਰਿਕਾਂ ਦੇ ਵਤਨ ਪਰਤਣ ਦਾ ਸਿਲਸਿਲਾ ਜਾਰੀ ਹੈ। ਸਰਕਾਰ ਨੇ 27 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ। ਮੈਡੀਕਲ ਵੀਜ਼ਾ ਵਾਲੇ ਲੋਕਾਂ ਨੂੰ 29 ਅਪ੍ਰੈਲ ਤੱਕ ਦੇਸ਼ ਛੱਡਣ ਲਈ ਕਿਹਾ ਗਿਆ ਹੈ।
Published on: ਅਪ੍ਰੈਲ 26, 2025 1:29 ਬਾਃ ਦੁਃ