ਗੁਜਰਾਤ ‘ਚ 557 ਬੰਗਲਾਦੇਸ਼ੀਆਂ ਨੂੰ ਹਿਰਾਸਤ ਵਿੱਚ ਲਿਆ

Punjab

ਗੁਜਰਾਤ ‘ਚ 557 ਬੰਗਲਾਦੇਸ਼ੀਆਂ ਨੂੰ ਹਿਰਾਸਤ ਵਿੱਚ ਲਿਆ
ਗਾਂਧੀਨਗਰ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
557 Bangladeshis detained: ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ‘ਚ ਵਿਦੇਸ਼ੀ ਨਾਗਰਿਕਾਂ ਖਿਲਾਫ ਕਾਰਵਾਈ ਸ਼ੁਰੂ ਹੋ ਗਈ ਹੈ। ਗੁਜਰਾਤ ਦੇ ਅਹਿਮਦਾਬਾਦ ਅਤੇ ਸੂਰਤ ਵਿੱਚ ਪੁਲਿਸ ਨੇ ਸ਼ਨੀਵਾਰ ਨੂੰ ਲਗਭਗ 557 ਬੰਗਲਾਦੇਸ਼ੀਆਂ (557 Bangladeshis detained) ਨੂੰ ਹਿਰਾਸਤ ਵਿੱਚ ਲਿਆ। ਜੇਕਰ ਵੈਧ ਦਸਤਾਵੇਜ਼ ਨਹੀਂ ਮਿਲੇ ਤਾਂ ਉਨ੍ਹਾਂ ਨੂੰ ਭਾਰਤ ਤੋਂ ਡਿਪੋਰਟ ਕਰ ਦਿੱਤਾ ਜਾਵੇਗਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਸਾਰੀਆਂ ਰਾਜ ਸਰਕਾਰਾਂ ਨੂੰ ਵਿਦੇਸ਼ੀ ਨਾਗਰਿਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਵਾਪਸ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਗੁਜਰਾਤ ਸਰਕਾਰ ਨੇ ਪੁਲਿਸ ਕ੍ਰਾਈਮ ਬ੍ਰਾਂਚ ਨੂੰ ਸੂਬੇ ਦੇ ਵੱਡੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਤੁਰੰਤ ਹਿਰਾਸਤ ਵਿੱਚ ਲੈਣ ਲਈ ਕਿਹਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।