ਇਸਲਾਮਾਬਾਦ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ‘ਚ ਬਲੋਚ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਦੇ ਹਮਲੇ ‘ਚ 10 ਪਾਕਿਸਤਾਨੀ ਫੌਜੀ ਮਾਰੇ ਗਏ। ਬੀਐਲਏ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਬੀਐਲਏ ਨੇ ਕਿਹਾ ਕਿ ਉਸ ਦੇ ਸੁਤੰਤਰਤਾ ਸੈਨਾਨੀਆਂ ਨੇ ਰਿਮੋਟ ਕੰਟਰੋਲਡ ਆਈਈਡੀ ਨਾਲ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ। ਇਹ ਹਮਲਾ ਸਾਡੀ ਆਜ਼ਾਦੀ ਦੀ ਲੜਾਈ ਦਾ ਹਿੱਸਾ ਹੈ।
ਸਮਾਚਾਰ ਏਜੰਸੀ ਏਐਫਪੀ ਦੇ ਮੁਤਾਬਕ ਕਵੇਟਾ ਤੋਂ ਕਰੀਬ 30 ਕਿਲੋਮੀਟਰ ਦੂਰ ਮਾਰਗਟ ਚੈਕਪੋਸਟ ਦੇ ਕੋਲ ਫੌਜੀ ਕਾਫਲੇ ਨੂੰ ਨਿਸ਼ਾਨਾ ਬਣਾਇਆ ਗਿਆ। ਬੀ.ਐਲ.ਏ. ਨੇ ਕਿਹਾ ਕਿ ਦੁਸ਼ਮਣ ਵਿਰੁੱਧ ਸਾਡਾ ਆਪਰੇਸ਼ਨ ਜ਼ੋਰਦਾਰ ਢੰਗ ਨਾਲ ਜਾਰੀ ਰਹੇਗਾ।
Published on: ਅਪ੍ਰੈਲ 26, 2025 7:10 ਪੂਃ ਦੁਃ