ਸ਼੍ਰੀਨਗਰ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕਸ਼ਮੀਰ ਦੇ ਕਠੂਆ (Kathua) ਵਿੱਚ ਚਾਰ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਫੌਜ ਨੂੰ ਦਿੱਤੀ। ਲੋਕਾਂ ਅਨੁਸਾਰ ਪਿੰਡ ਛੰਨ ਅਰਾਈਆਂ (Kathua) ਵਿੱਚ ਸ਼ੱਕੀ ਵਿਅਕਤੀ ਦੇਖੇ ਗਏ। ਸੁਰੱਖਿਆ ਬਲਾਂ ਦੀਆਂ ਸਾਂਝੀਆਂ ਟੀਮਾਂ ਸ਼ੱਕੀਆਂ ਦੀ ਭਾਲ ਕਰ ਰਹੀਆਂ ਹਨ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਬਾਂਦੀਪੋਰਾ ਦੇ ਕੁਲਨਾਰ ਅਜਸ ‘ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ‘ਚ ਇਕ ਅੱਤਵਾਦੀ ਮਾਰਿਆ ਗਿਆ। ਆਪਰੇਸ਼ਨ ‘ਚ ਦੋ ਜਵਾਨ ਵੀ ਜ਼ਖਮੀ ਹੋਏ ਹਨ। ਮਾਰੇ ਗਏ ਅੱਤਵਾਦੀ ਦਾ ਨਾਂ ਅਲਤਾਫ ਦੱਸਿਆ ਜਾ ਰਿਹਾ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਿਛਲੇ ਦੋ ਦਿਨਾਂ ‘ਚ ਜੰਮੂ-ਕਸ਼ਮੀਰ ‘ਚ ਇਹ ਚੌਥਾ ਮੁਕਾਬਲਾ ਸੀ।
Published on: ਅਪ੍ਰੈਲ 26, 2025 7:19 ਪੂਃ ਦੁਃ