ਫ਼ਰੀਦਕੋਟ 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਜੀਅ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕੈਂਸਰ ਵਾਰਡ ਤੋ ਇਲਾਵਾ ਹੋਰ ਵਾਰਡਾਂ ਦਾ ਦੌਰਾ ਕਰਨ ਮੌਕੇ ਕੀਤਾ ।
ਇਸ ਮੌਕੇ ਸ. ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਜੀਅ ਸਕਣ। ਉਨ੍ਹਾਂ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਹਰ ਪੱਖੋਂ ਬੁਨਿਆਦੀ ਸਹੂਲਤਾਂ ਨਾਲ ਲੈੱਸ ਹਸਪਤਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਸੀ.ਆਰ ਕਾਊਂਟਰ ਨਵਾਂ ਖੋਲਿਆ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਡਾ. ਸੰਜੇ ਗੁਪਤਾ ਪ੍ਰਿੰਸੀਪਲ, ਡਾ. ਨੀਤੂ ਕੁੱਕੜ ਮੈਡੀਕਲ ਸੁਪਰਡੈਂਟ, ਡਾ. ਸੌਰਭ ਸਿਨਹਾ, ਡਾ. ਵਰੁਣ ਕੌਲ, ਡਾ. ਸ਼ਾਮੀਮ ਮੋਂਗਾ, ਡਾ. ਹਿਮਾਂਸ਼ੂ ਆਦਿ ਹਾਜ਼ਰ ਸਨ।
Published on: ਅਪ੍ਰੈਲ 26, 2025 5:09 ਬਾਃ ਦੁਃ