ਲਖਨਊ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਦੇਵਬੰਦ ‘ਚ ਸ਼ਨੀਵਾਰ ਨੂੰ ਪਟਾਕਿਆਂ ਦੀ ਫੈਕਟਰੀ ‘ਚ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਘਟਨਾ ਦੇ ਸਮੇਂ ਫੈਕਟਰੀ ਅੰਦਰ 10 ਤੋਂ ਵੱਧ ਲੋਕ ਮੌਜੂਦ ਸਨ।
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਇਮਾਰਤ ਢਹਿ ਢੇਰੀ ਹੋ ਗਈ। ਲਾਸ਼ਾਂ ਦੇ ਟੁਕੜੇ 100 ਤੋਂ 150 ਮੀਟਰ ਦੂਰ ਤੱਕ ਡਿੱਗ ਗਏ। ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ 2 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਦੇ ਸਮੇਂ ਅਜਿਹਾ ਮਹਿਸੂਸ ਹੋਇਆ ਜਿਵੇਂ ਭੂਚਾਲ ਆ ਗਿਆ ਹੋਵੇ।
ਹਾਦਸੇ ਦੀ ਸੂਚਨਾ ਮਿਲਦੇ ਹੀ ਕਈ ਥਾਣਿਆਂ ਦੀ ਫੋਰਸ ਮੌਕੇ ‘ਤੇ ਪਹੁੰਚ ਗਈ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਚਾਅ ਕਾਰਜ ਜਾਰੀ ਹੈ। ਪੁਲਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਹਾਈਵੇਅ ਜਾਮ ਕਰ ਦਿੱਤਾ। ਰੋਡ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਨਾਜਾਇਜ਼ ਫੈਕਟਰੀ ਚਲਾਈ ਜਾ ਰਹੀ ਹੈ।

Published on: ਅਪ੍ਰੈਲ 26, 2025 12:33 ਬਾਃ ਦੁਃ