ਅਖਾੜਾ ਬਾਇਓ ਗੈਸ ਫੈਕਟਰੀ ਮਾਮਲਾ: ਜਥੇਬੰਦਕ ਏਕੇ ਕਰਕੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਰਿਹਾਅ ਕੀਤਾ: ਮਨਜੀਤ ਧਨੇਰ 

ਪੰਜਾਬ

ਦਲਜੀਤ ਕੌਰ 

ਬਰਨਾਲਾ, 27 ਅਪ੍ਰੈਲ, 2025: ਕੱਲ੍ਹ ਸਵੇਰੇ 4 ਵਜੇ ਪੁਲਿਸ ਦੀਆਂ ਵੱਡੀਆਂ ਧਾੜਾਂ ਵੱਲੋਂ ਗ੍ਰਿਫ਼ਤਾਰ ਕੀਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਕੁਲਵੰਤ ਸਿੰਘ ਭਦੌੜ, ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਸ਼ਹਿਣਾ ਬਲਾਕ ਦੇ ਸਕੱਤਰ ਕਾਲਾ ਜੈਦ, ਬਰਨਾਲਾ ਬਲਾਕ ਦੇ ਆਗੂ ਬਲਵੰਤ ਸਿੰਘ ਠੀਕਰੀਵਾਲਾ ਨੂੰ ਦੇਰ ਸ਼ਾਮ ਲੋਕ ਤਾਕਤ ਨੇ ਪੁਲਿਸ ਨੂੰ ਰਿਹਾਅ ਕਰਨ ਲਈ ਮਜ਼ਬੂਰ ਕਰ ਦਿੱਤਾ। ਸੀਆਈਏ ਹੰਢਿਆਇਆ ਤੋਂ ਰਿਹਾਅ ਹੋਣ ਉਪਰੰਤ ਗੱਲਬਾਤ ਕਰਦਿਆਂ ਆਗੂਆਂ ਕਿਹਾ ਕਿ 26 ਮਾਰਚ 2025 ਦਿਨ ਸ਼ੁੱਕਰਵਾਰ ਨੂੰ ਪਿੰਡ ਅਖਾੜਾ ਵਿੱਚ ਬਾਇਓ ਗੈਸ ਫੈਕਟਰੀ ਬੰਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਜਾਬਰ ਹੱਲਾ ਬੋਲਦਿਆਂ ਦਿਨ ਚੜ੍ਹਨ ਤੋਂ ਪਹਿਲਾਂ ਹੀ ਮੋਰਚੇ ਨੂੰ ਜ਼ਬਰੀ ਉਖਾੜ ਦਿੱਤਾ ਗਿਆ ਸੀ। ਧਰਨੇ ਤੇ ਬੈਠੇ ਪਿੰਡ ਅਖਾੜਾ ਦੇ ਕਿਸਾਨ ਮਰਦ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਖਾੜਾ ਪਿੰਡ ਵਿੱਚ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੇ ਸਪੀਕਰ ਨੂੰ ਵੀ ਬੰਦ ਕਰਵਾ ਦਿੱਤਾ ਗਿਆ। ਪੁਲਿਸ ਦੇ ਇਸ ਜ਼ਬਰ ਦਾ ਅਖਾੜਾ ਪਿੰਡ ਦੇ ਜੁਝਾਰੂ ਕਿਸਾਨ ਮਰਦ-ਔਰਤਾਂ ਨੇ ਜ਼ਬਰ ਦਾ ਪੂਰੀ ਸਿਦਕ ਦਿਲੀ ਨਾਲ ਟਾਕਰਾ ਕੀਤਾ। 

ਇਸੇ ਹੀ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਆਗੂਆਂ ਜਗਤਾਰ ਸਿੰਘ ਦੇਹੜਕਾ, ਇੰਦਰਜੀਤ ਸਿੰਘ ਜਗਰਾਓ, ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਸਮੇਤ ਅਨੇਕਾਂ ਆਗੂਆਂ ਦੇ ਘਰਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ। ਜਗਰਾਓਂ ਬਲਾਕ ਦੇ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ਨੂੰ ਪਿੰਡ ਬੱਸੂਵਾਲ ਦੀਆਂ ਜੁਝਾਰੂ ਔਰਤਾਂ ਨੇ ਘੇਰਕੇ ਬੇਰੰਗ ਭੇਜਿਆ ਸੀ। ਇਸ ਜ਼ਬਰ ਖ਼ਿਲਾਫ਼ ਟਾਕਰਾ ਕਰਦਿਆਂ ਅਖਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਨੇ ਪੁਲਿਸ ਦਾ ਪਾਲਿਆ ਭਰਮ ਚਕਨਾਚੂਰ ਕਰਦਿਆਂ ਬਰਨਾਲਾ-ਜਗਰਾਓਂ ਸੜਕ ਜਾਮ ਕਰ ਦਿੱਤੀ ਸੀ। ਪੁਲਿਸ ਦੀ ਨਾਕੇਬੰਦੀ ਭੰਨਦਿਆਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ -ਮਜ਼ਦੂਰ ਮਰਦ ਔਰਤਾਂ ਦੇ ਕਾਫ਼ਲੇ ਸ਼ਾਮਿਲ ਹੋ ਗਏ ਸਨ। ਭਾਰੀ ਪੁਲਿਸ ਨਫ਼ਰੀ ਦੁਆਰਾ ਕੁੱਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਵੀ ਲੋਕਾਂ ਨੇ ਨਾਕਾਮ ਕਰ ਦਿੱਤੀ ਸੀ। ਸਮੁੱਚੇ ਪੰਜਾਬ ਵਿੱਚ ਹਕੂਮਤ ਦੇ ਜ਼ਬਰ ਖ਼ਿਲਾਫ਼ ਰੋਹ ਉਬਾਲੇ ਖਾਣ ਲੱਗ ਪਿਆ ਸੀ। ਲੋਕ ਕਾਫ਼ਲੇ ਨੇ ਅਖਾੜਾ ਬਾਇਓ ਗੈਸ ਫੈਕਟਰੀ ਬੰਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਪੁਲਿਸ ਜ਼ਬਰ ਰਾਹੀਂ ਤਾਰਪੀਡੋ ਕਰਨ ਦੀ ਸਾਜ਼ਿਸ਼ ਮਿੱਟੀ ਵਿੱਚ ਮਿਲਾਉਂਦਿਆਂ ਮੁੜ ਬਾਇਓ ਗੈਸ (ਕੈਂਸਰ) ਫੈਕਟਰੀ ਅੱਗੇ ਧਰਨਾ ਸ਼ੁਰੂ ਕਰਨ ਵਿੱਚ ਕਾਮਯਾਬ ਹੋ ਗਏ ਸਨ। ਭਾਕਿਯੂ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਲੜੇ ਜਾ ਰਹੇ ਜਥੇਬੰਦਕ ਸੰਘਰਸ਼ ਰਿਹਾਅ ਕਰਨ ਲਈ ਮਜ਼ਬੂਰ ਕਰ ਦਿੱਤਾ। ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਸਮੇਤ ਗ੍ਰਿਫ਼ਤਾਰ ਕੀਤੇ ਸਾਰੇ ਆਗੂਆਂ ਨੂੰ ਰਿਹਾਅ ਕਰਨ ਉਪਰੰਤ ਸਮਾਪਤ ਕੀਤਾ। 

 ਆਗੂਆਂ ਨਾਨਕ ਸਿੰਘ ਅਮਲਾ ਸਿੰਘ ਵਾਲਾ, ਸਤਨਾਮ ਸਿੰਘ ਮੂੰਮ, ਸੱਤਪਾਲ ਸਿੰਘ ਸਹਿਜੜਾ, ਕੁਲਵੰਤ ਸਿੰਘ ਹੰਢਿਆਇਆ, ਵਾਹਿਗੁਰੂ ਸਿੰਘ, ਗੁਰਮੀਤ ਸਿੰਘ ਬਰਨਾਲਾ ਨੇ ਅਖਾੜਾ ਪਿੰਡ ਦੀ ਅਣਖੀਲੀ ਮਿੱਟੀ ਦੇ ਵਾਰਸਾਂ ਅਤੇ ਸੰਘਰਸ਼ ਦੀ ਅਗਵਾਈ ਕਰਨ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਜੁਝਾਰੂ ਕਾਫ਼ਲਿਆਂ ਨੂੰ ਸਲਾਮ ਆਖੀ। ਇਸ ਪੂਰੇ ਸੰਘਰਸ਼ ਦੀ ਕਵਰੇਜ ਕਰਨ ਵਾਲੇ ਸੋਸ਼ਲ ਮੀਡੀਆ,ਪ੍ਰਿੰਟ ਮੀਡੀਆ ਅਤੇ ਇਲੈਕਟ੍ਰਾਨਿਕ ਮੀਡੀਆ ਕਰਮੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Published on: ਅਪ੍ਰੈਲ 27, 2025 5:20 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।