ਮਾਨਸਾ 27ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕੌਮਾਂਤਰੀ ਮਜ਼ਦੂਰ ਦਿਵਸ ਦੇ ਦਿਨ ਨੂੰ ਮਨਾਉਣ ਲਈ ਮਾਨਸਾ ਜ਼ਿਲ੍ਹੇ ਦੀ ਸਾਝੀ ਮਜ਼ਦੂਰ ਕਿਸਾਨ ਦੁਕਾਨਦਾਰ, ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ , ਜਿਸ ਵਿਚ ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚਾ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਨੂੰ “ਫਾਸ਼ੀਵਾਦੀ ਵਿਰੋਧੀ ਦਿਵਸ ” ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ।
ਪ੍ਰੈਸ ਬਿਆਨ ਜਾਰੀ ਕਰਦੇ ਹੋਏ ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨ ਏਕਟੂ ਦੇ ਸੂਬਾ ਪ੍ਰਧਾਨ ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਮੈਡੀਕਲ ਪਰੈਕਟੀਸਨਰਜ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ਪੰਜਾਬ ਖੇਤ ਮਜ਼ਦੂਰ ਸਭਾ ਏਕਟ ਦੇ ਸੂਬਾ ਆਗੂ ਕ੍ਰਿਸਨ ਚੌਹਾਨ , ਜਮਹੂਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਅਮਰੀਕ ਸਿੰਘ ਫਫੜੇ , ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਘਰਾਂਗਣਾਂ , ਗੁਰਸੇਵਕ ਮਾਨਬੀਬੜੀਆਂ , ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭਜਨ ਸਿੰਘ ਘੁੰਮਣ ,ਲ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਚਰਨ ਦਾਨੇਵਾਲਾ,ਦੋਧੀ ਯੂਨੀਅਨ ਦੇ ਸੂਬਾ ਸਕੱਤਰ ਸੱਤਪਾਲ ਮਾਨਸਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਕੱਤਰ ਅਭੀ ਮੌੜ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਿੰਕਦਰ ਸਿੰਘ ਘਰਾਂਗਣਾ , ਬਲਵੰਤ ਫ਼ਕਰ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਫੈਕਟਰੀ ਅਤੇ ਹੋਰ ਥਾਵਾਂ ਵਿੱਚ ਦਿਹਾੜੀ ਕਰਨ ਵਾਲੇ ਮਜ਼ਦੂਰਾਂ ਦੀ ਉਜ਼ਰਤਾਂ ਲੁੱਟਣ ਦਾ ਰਾਹ ਪੱਧਰ ਕਰ ਦਿੱਤਾ , ਪੂਰੀ ਦੁਨੀਆ ਵਿਚ ਇਕ ਮਈ ਨੂੰ ਸਘੰਰਸ਼ ਕਰ ਕੇ ਕੁਰਬਾਨੀਆਂ ਨਾਲ ਹਾਸਲ ਅੱਠ ਘੰਟੇ ਕੰਮ ਦਿਹਾੜੀ ਨੂੰ ਘੱਟ ਕਰਨ ਦੀ ਥਾਂ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ਤੇ 12 ਘੰਟੇ ਕਰਨ ਜਾ ਰਹੀ ਹੈ ਜਿਸ ਨੂੰ ਮਜ਼ਦੂਰ ਕਦੀ ਵੀ ਬਰਦਾਸ਼ਤ ਨਹੀਂ ਕਰਨਗੇ।ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ ਪ੍ਰਚੂਨ ਖੇਤਰ ਵਿੱਚ ਵੱਡੀਆਂ ਕੰਪਨੀਆਂ ਨੂੰ ਨਿਵੇਸ਼ ਦੀ ਖੁੱਲ੍ਹ ਦੇ ਕੇ ਛੋਟੇ ਦੁਕਾਨਦਾਰਾਂ ਨੂੰ ਉਜਾੜਿਆ ਜਾ ਰਿਹਾ ਹੈ। ਅਜਿਹੇ ਸਮੇਂ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਸਾਂਝੇ ਸੰਘਰਸ਼ਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ । ਮੋਦੀ ਸਰਕਾਰ ਜਿਥੇ ਮਜ਼ਦੂਰਾਂ ਕਿਸਾਨਾਂ ਦੇ ਸੰਘਰਸ਼ਾਂ ਨੂੰ ਕੁਚਲਣ ਲਈ ਜ਼ਬਰ ਦਾ ਸਹਾਰਾ ਲੈ ਰਹੀ ਹੈ। ਉਥੇ ਪੂਰੇ ਦੇਸ਼ ਅੰਦਰ ਧਾਰਮਿਕ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਨਸਲੀ ਨਫ਼ਰਤ ਭੜਕਾਈ ਜਾ ਰਹੀ ਹੈ। ਦੇਸ਼ ਅੰਦਰ ਘੱਟ ਗਿਣਤੀਆਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਅਜਿਹੇ ਸਮੇਂ ਮਜ਼ਦੂਰ ਕਿਸਾਨ ਦੁਕਾਨਦਾਰ ਮੁਲਾਜ਼ਮ ਸੰਘਰਸ਼ ਕਮੇਟੀ ਨੇ ਇੱਕ ਮਈ ਨੂੰ ” ਫਾਸ਼ੀਵਾਦੀ ਵਿਰੋਧੀ ਦਿਵਸ” ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ । ਇਹ ਰੈਲੀ ਰੇਲਵੇ ਮਾਲ ਗੋਦਾਮ ਤੇ ਕੀਤੀ ਜਾਵੇਗੀ ਅਤੇ ਸ਼ਹਿਰ ਵਿਚ ਮਾਰਚ ਕੀਤਾ ਜਾਵੇਗਾ ।ਸਮੂਹ ਇਨਸਾਫ਼ ਪਸੰਦ ਤੇ ਜਮਹੂਰੀ ਲੋਕਾਂ ਨੂੰ ਅਪੀਲ ਕੀਤੀ ਕਿ ਇੱਕਠੇ ਹੋ ਕੇ ਕਾਰਪੋਰੇਟ ਘਰਾਣਿਆਂ ਦੇ ਪੱਖੀ ਕੇਦਂਦਰ ਤੇ ਸੂਬਾ ਸਰਕਾਰਾਂ ਦੇ ਲੋਕ ਵਿਰੋਧੀ ਫੈਸਲਿਆਂ ਨੂੰ ਇੱਕਠੇ ਹੋ ਕੇ ਰੋਕਿਆ ਜਾ ਸਕਦਾ ਹੈ ਤੇ ਲੋਕਾਂ ਤੇ ਕੀਤੇ ਜਾ ਰਹੇ ਜ਼ਬਰ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ ।ਆਗੂਆਂ ਨੇ ਕਿਹਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਆਪਣੇ ਹੱਕਾਂ ਲਈ ਸਘੰਰਸ਼ ਕਰ ਰਹੇ ਮਜ਼ਦੂਰ , ਕਿਸਾਨਾਂ ਤੇ ਬੇਰੁਜ਼ਗਾਰ ਨੌਜਵਾਨਾਂ ਤੇ ਜ਼ਬਰ ਦਾ ਰਸਤਾ ਅਖਤਿਆਰ ਕਰ ਰਹੀ ਹੈ । ਆਗੂਆਂ ਨੇ ਮਜ਼ਦੂਰਾਂ ਕਿਸਾਨਾਂ, ਦੁਕਾਨਦਾਰਾਂ ਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿਚ ਫਾਸ਼ੀਵਾਦੀ ਵਿਰੋਧੀ ਦਿਵਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।।
Published on: ਅਪ੍ਰੈਲ 27, 2025 5:37 ਬਾਃ ਦੁਃ