ਚੰਡੀਗੜ੍ਹ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ ਅਤੇ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਪਰ ਇਹ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀਇਸੇ ਤਰ੍ਹਾਂ ਜਾਰੀ ਰਹੇਗੀ। ਪੰਜਾਬ ਦੇ ਕਈ ਜ਼ਿਲਿਆਂ ਵਿੱਚ ਤਾਪਮਾਨ 40 ਨੂੰ ਪਾਰ ਕਰ ਗਿਆ ਹੈ। ਪੰਜਾਬ ਦੇ ਕੁਝ ਜ਼ਿਲ੍ਹਿਆਂ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਵਿੱਚ 30 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਜਿਤਾਈ ਗਈ ਹੈ। ਇਸ ਨਾਲ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਇਨ੍ਹਾਂ ਕੁਝ ਦਿਨਾਂ ਦੌਰਾਨ ਰਾਜ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।ਅੱਜ ਮੌਸਮ ਭਾਵੇਂ ਸਾਫ ਰਹੇਗਾ ਪਰ ਗਰਮੀ ਆਪਣਾ ਅਸਰ ਦਿਖਾਵੇਗੀ।
Published on: ਅਪ੍ਰੈਲ 27, 2025 7:46 ਪੂਃ ਦੁਃ