ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਨਸ਼ਾ ਖਤਮ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਆਖਰੀ ਮਿਤੀ ਤੈਅ ਕੀਤੀ ਗਈ ਹੈ। ਆਖਰੀ ਮਿੱਤੀ ਤੱਕ ਪੰਜਾਬ ਵਿਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ 31 ਮਈ 2025 ਤੱਕ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਕਰਨ ਦੇ ਹੁਕਮ ਦਿਤੇ ਹਨ।
ਡੀਜੀਪੀ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਐਸਐਸਪੀ-ਸੀਪੀ ਨੂੰ ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਖੁਦ ਨੂੰ ਲੈਣੀ ਹੋਵੇਗੀ। ਐਸਐਸਪੀ ਨੂੰ ਹਰ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਯੋਜਨਾ ਬਣਾਉਣ ਦੇ ਹੁਕਮ ਦਿੱਤੇ ਹਨ।
ਇਹ ਵੀ ਕਿਹਾ ਗਿਆ ਹੈ ਕਿ ਐਸਐਸਪੀ ਨੂੰ ਸਾਫ ਦੱਸਣਾ ਹੋਵੇਗਾ ਕਿ ਨਸ਼ੇ ਨੂੰ ਕਿਵੇਂ ਖਤਮ ਕਰਨਗੇ। ਜੇਕਰ ਮੁਹਿੰਮ ਸਮੇਂ ਉਤੇ ਪੂਰਾ ਨਹੀਂ ਹੋਵੇਗਾ ਤਾਂ ਜ਼ਿੰਮੇਵਾਰ ਅਧਿਕਾਰੀ ਖਿਲਾਫ ਕਾਰਵਾਈ ਕੀਤੀ ਜਾਵੇਗੀ।
Published on: ਅਪ੍ਰੈਲ 27, 2025 11:14 ਪੂਃ ਦੁਃ