ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਇਕ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਸਿਹਤ ਵਿਭਾਗ ਵਿੱਚ 1000 ਅਸਾਮੀਆਂ ਕੱਢੀਆਂ ਹਨ। ਪੰਜਾਬ ਸਰਕਾਰ ਵੱਲੋਂ ੲਹ ਅਸਾਮੀਆਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਰਾਹੀਂ ਭਰੀਆਂ ਜਾਣਗੀਆਂ। ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 15 ਮਈ 2025 ਤੱਕ ਆਨਲਾਈਨ ਫਾਰਮ ਭਰ ਸਕਦੇ ਹਨ।





