ਮਾਲੇਰਕੋਟਲਾ, 27 ਅਪ੍ਰੈਲ: ਦੇਸ਼ ਕਲਿੱਕ ਬਿਓਰੋ
“ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਅਰਪਣ ਕੀਤੇ ਜਾ ਰਹੇ ਹਨ । ਇਸੇ ਕੜੀ ਤਹਿਤ ਭਲਕੇ ਦਿਨ 28 ਅਪ੍ਰੈਲ ਦਿਨ ਸੋਮਵਾਰ ਨੂੰ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਵਲੋਂ ਹਲਕੇ ਦੇ 04 ਅਤੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਹਲਕੇ ਦੇ 05 ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸਕੂਲੀ ਵਿਦਿਆਰਥੀਆਂ ਦੇ ਅਰਪਣ ਕੀਤਾ ਜਾਵੇਗਾ । ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਸਮਾਰਟ ਸਕੂਲ ਕੁਆਡੀਨੇਟਰ ਰਜਿੰਦਰ ਕੁਮਾਰ ਗਰਗ ਨੇ ਦਿੱਤੀ ।
ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਚਾਂਚੇ ਦੀ ਨੁਹਾਰ ਬਣਲਣ ਦੇ ਉਪਰਾਲੇ ਸਾਦੇ ਗਏ ਸਨ ਤਾਂ ਜੋ ਸਰਕਾਰੀ ਸਕੂਲਾਂ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਲਈ ਅੱਛਾ ਮੌਹਲ ਮਿਲ ਸਕੇ । ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਅਮਰਗੜ ਦੇ 98 ਸਕੂਲਾਂ ਅਤੇ ਹਲਕਾ ਮਾਲੇਰਕੋਟਲਾ ਦੇ 64 ਸਕੂਲ ਪ੍ਰਾਇਮਰੀ ਅਤੇ ਹਾਈ ਸਕੂਲ ਸ਼ਾਮਿਲ ਹਨ।
ਰਜਿੰਦਰ ਕੁਮਾਰ ਗਰਗ ਨੇ ਜਾਣਕਾਰੀ ਸਾਝੀ ਕਰਦਿਆ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੀ ਨੁਹਾਰ ਬਦਲ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਢਲੀ ਬੁਨਿਆਂਦੀ ਸਹੂਲਤਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭਲਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਵਲੋਂ ਪਿੰਡ ਮਹੋਲੀ ਖੁਰਦ ਅਤੇ ਮਹੋਲੀ ਕਲਾਂ ਅਤੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਪਿੰਡ ਰੁੜਕੀ ਖੁਰਦ,ਭੂਰਥਲਾ, ਲਸੋਈ ਅਤੇ ਮੋਰਾਂਵਲੀ ਦੇ ਵਿਖੇ ਸਰਕਾਰੀ ਮਿਡਲ, ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ।
Published on: ਅਪ੍ਰੈਲ 27, 2025 4:40 ਬਾਃ ਦੁਃ