ਖੰਨਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਤ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਕਾਂਸਟੇਬਲ ਗੁਰਕੀਰਤ ਸਿੰਘ ਗੋਲਡੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਕਾਂਸਟੇਬਲ ਗੁਰਕੀਰਤ ਸਿੰਘ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਗਨਮੈਨ ਵਜੋਂ ਤੈਨਾਤ ਸੀ। ਗੋਲਡੀ ਖੰਨਾ ਰਾਮਪੁਰ ਪਿੰਡ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਅੱਜ ਆਪਣੇ ਪਿੰਡ ਵਿੱਚ ਕਿਸੇ ਦੇ ਘਰ ਗਿਆ ਸੀ ਅਤੇ ਉੱਥੇ ਹੋਈ ਲੜਾਈ ਦੌਰਾਨ ਸਰਵਿਸ ਪਿਸਤੌਲ ਵਿੱਚੋਂ ਇੱਕ ਗੋਲੀ ਚੱਲੀ ਅਤੇ ਗੋਲਡੀ ਨੂੰ ਲੱਗ ਗਈ। ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਗੁਰਕੀਰਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਗੋਲਡੀ ਜਿਸ ਘਰ ਗਿਆ ਸੀ, ਉਸ ਨਾਲ ਪਹਿਲਾਂ ਹੀ ਦੁਸ਼ਮਣੀ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅੱਜ ਜਦੋਂ ਗੋਲਡੀ ਦੁਪਹਿਰ ਨੂੰ ਆਪਣੇ ਘਰ ਗਿਆ ਤਾਂ ਸ਼ਾਮ 5 ਵਜੇ ਉਸਨੂੰ ਦੱਸਿਆ ਗਿਆ ਕਿ ਗੋਲਡੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਦੂਜੇ ਪਾਸੇ ਪਰਿਵਾਰ ਦਾ ਕਹਿਣਾ ਹੈ ਕਿ ਗੋਲਡੀ ਨੂੰ ਗੋਲੀ ਮਾਰ ਦਿੱਤੀ ਗਈ ਹੈ।
Published on: ਅਪ੍ਰੈਲ 27, 2025 9:30 ਬਾਃ ਦੁਃ