ਅੰਮ੍ਰਿਤਸਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਅੱਜ ਸੋਮਵਾਰ ਨੂੰ ਵੇਰਕਾ ਬਾਈਪਾਸ ਇਲਾਕੇ ‘ਚ ਮੁਕਾਬਲੇ ਦੌਰਾਨ ਇਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ। ਮੁਲਜ਼ਮ ਦੀ ਪਛਾਣ ਸ਼ਿਵਮ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮੁਕਾਬਲੇ ਦੌਰਾਨ ਗੋਲੀਆਂ ਲੱਗੀਆਂ । ਪੁਲੀਸ ਨੇ ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੁਲੀਸ ਅਧਿਕਾਰੀਆਂ ਅਨੁਸਾਰ ਸ਼ਿਵਮ ਸਿੰਘ ਖ਼ਿਲਾਫ਼ ਰਣਜੀਤ ਐਵੀਨਿਊ ਥਾਣੇ ਵਿੱਚ ਅਸਲਾ ਐਕਟ ਤਹਿਤ ਪਹਿਲਾਂ ਹੀ ਕੇਸ ਦਰਜ ਹੈ। ਇਸ ਤੋਂ ਇਲਾਵਾ ਉਸ ਵਿਰੁੱਧ ਚਾਰ ਹੋਰ ਗੰਭੀਰ ਅਪਰਾਧਿਕ ਮਾਮਲੇ ਵੀ ਦਰਜ ਹਨ। ਪੁਲਿਸ ਨੂੰ ਉਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਉਸ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।
Published on: ਅਪ੍ਰੈਲ 28, 2025 5:08 ਬਾਃ ਦੁਃ