ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਪੰਜਾਬ


2928 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 46 ਲੱਖ 67 ਹਜ਼ਾਰ ਦੀ ਵਜੀਫਾ ਰਾਸ਼ੀ
ਅੰਮ੍ਰਿਤਸਰ, 28 ਅਪ੍ਰੈਲ-ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ  ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 2928 ਵਿਦਿਆਰਥੀਆਂ ਨੂੰ 46 ਲੱਖ 67 ਹਜ਼ਾਰ ਰੁਪਏ ਦੇ ਕਰੀਬ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ।
ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵੱਖਰੇ ਤੌਰ ’ਤੇ ਵਜ਼ੀਫ਼ੇ ਵੀ ਦਿੱਤੇ ਜਾਂਦੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਨਵੰਬਰ 2024 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਦੋ ਦਰਜਿਆਂ ਅੰਦਰ 53647 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 2928 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਇੰਚਾਰਜ ਬੀਬੀ ਰਣਜੀਤ ਕੌਰ ਆਦਿ ਹਾਜ਼ਰ ਸਨ।

Published on: ਅਪ੍ਰੈਲ 28, 2025 3:41 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।