ਅਰੁਣਾਚਲ ਪ੍ਰਦੇਸ਼ ਦੇ ਲੋਂਗਡਿੰਗ ਜ਼ਿਲੇ ਦੇ ਪੰਗਚਾਓ ਇਲਾਕੇ ਤੋਂ 25 ਅਪ੍ਰੈਲ ਦੀ ਰਾਤ ਨੂੰ ਅੱਤਵਾਦੀਆਂ ਵਲੋਂ ਦੋ ਨਿਰਮਾਣ ਮਜ਼ਦੂਰਾਂ ਨੂੰ ਅਗਵਾ ਕਰ ਲਿਆ ਗਿਆ ਸੀ। ਸੂਚਨਾ ਮਿਲਣ ‘ਤੇ ਭਾਰਤੀ ਫੌਜ ਅਤੇ ਅਸਾਮ ਰਾਈਫਲਜ਼ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ।
ਈਟਾਨਗਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਰੁਣਾਚਲ ਪ੍ਰਦੇਸ਼ ਦੇ ਲੋਂਗਡਿੰਗ ਜ਼ਿਲੇ ਦੇ ਪੰਗਚਾਓ ਇਲਾਕੇ ਤੋਂ 25 ਅਪ੍ਰੈਲ ਦੀ ਰਾਤ ਨੂੰ ਅੱਤਵਾਦੀਆਂ ਵਲੋਂ ਦੋ ਨਿਰਮਾਣ ਮਜ਼ਦੂਰਾਂ ਨੂੰ ਅਗਵਾ ਕਰ ਲਿਆ ਗਿਆ ਸੀ। ਸੂਚਨਾ ਮਿਲਣ ‘ਤੇ ਭਾਰਤੀ ਫੌਜ ਅਤੇ ਅਸਾਮ ਰਾਈਫਲਜ਼ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ।

ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ, ਜਿਸ ‘ਚ ਪਾਬੰਦੀਸ਼ੁਦਾ ਸੰਗਠਨ ਦੇ ਤਿੰਨ ਅੱਤਵਾਦੀ ਮਾਰੇ ਗਏ। ਆਪਰੇਸ਼ਨ ਦੌਰਾਨ ਚਾਰ ਆਟੋਮੈਟਿਕ ਹਥਿਆਰ, ਗੋਲੀਆਂ ਅਤੇ ਹੋਰ ਜੰਗੀ ਸਮੱਗਰੀ ਵੀ ਬਰਾਮਦ ਕੀਤਾ ਗਿਆ ਹੈ। ਇਸ ਆਪਰੇਸ਼ਨ ‘ਚ ਇਕ ਮਜ਼ਦੂਰ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ, ਜਦਕਿ ਦੂਜੇ ਮਜ਼ਦੂਰ ਦੀ ਭਾਲ ਜਾਰੀ ਹੈ।
Published on: ਅਪ੍ਰੈਲ 28, 2025 9:57 ਪੂਃ ਦੁਃ