ਦਲਜੀਤ ਕੌਰ
ਬਰਨਾਲਾ, 28 ਅਪ੍ਰੈਲ, 2025: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੱਧਰ ਤੇ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੇ ਜ਼ਬਰ ਵਿਰੁੱਧ ਮੰਗ ਪੱਤਰ ਦੇਣ ਦੀ ਕੜੀ ਵਜੋਂ ਡੀਸੀ ਬਰਨਾਲਾ ਨੂੰ ਵੱਡੇ ਵਫ਼ਦ ਰਾਹੀਂ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂ ਚਮਕੌਰ ਸਿੰਘ ਨੈਣੇਵਾਲ, ਗੁਰਦੇਵ ਸਿੰਘ ਮਾਂਗੇਵਾਲ, ਨਿਰਭੈ ਸਿੰਘ ਛੀਨੀਵਾਲ ਕਲਾਂ, ਮਨਜੀਤ ਰਾਜ, ਸੰਦੀਪ ਕੌਰ, ਜਰਨੈਲ ਸਿੰਘ, ਗੁਰਮੇਲ ਸਿੰਘ, ਜੁਗਰਾਜ ਸਿੰਘ ਹਰਦਾਸਪੁਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਨੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਰਾਹੀਂ ਮੁੱਖ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਪਿਛਲੇ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਉੱਤੇ ਜ਼ਬਰ ਢਾਹਿਆ ਜਾ ਰਿਹਾ ਹੈ ਪਿੰਡ ਚਾਉਕੇ ਆਦਰਸ਼ ਸਕੂਲ ਮਾਮਲੇ ਨੂੰ ਉਗਰਾਹਾਂ ਜਥੇਬੰਦੀ ਦੇ ਕਿਸਾਨਾਂ ਅਤੇ ਔਰਤਾਂ ਉੱਤੇ ਲਾਠੀਚਾਰਜ ਕੀਤਾ ਗਿਆ। ਇਸੇ ਹੀ ਤਰ੍ਹਾਂ ਪਿੰਡ ਅਖਾੜਾ ਦੇ ਗੈਸ ਫੈਕਟਰੀ ਬੰਦ ਕਰਵਾਉਣ ਲਈ ਚੱਲ ਰਹੇ ਪੱਕੇ ਮੋਰਚੇ ਨੂੰ ਖਦੇੜਨ ਦੇ ਲਈ ਪੁਲਿਸ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੋਰਚੇ ਨੂੰ ਖ਼ਤਮ ਕਰਨ ਲਈ ਕਿਸਾਨਾਂ ਅਤੇ ਔਰਤਾਂ ਉੱਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ। ਕਿਸਾਨਾਂ-ਮਜਦੂਰਾਂ ਵਿੱਚ ਲੋਕਾਂ ਉੱਤੇ ਕੀਤੇ ਗਏ ਜ਼ਬਰ ਨੂੰ ਲੈਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਕਿਸਾਨਾਂ-ਮਜ਼ਦੂਰਾਂ ਅਤੇ ਮੁਲਾਜ਼ਮਾਂ ਉੱਤੇ ਜ਼ਬਰ ਕਰਨਾ ਤਰੁੰਤ ਬੰਦ ਕਰੇ ਵੱਖ-ਵੱਖ ਥਾਵਾਂ ‘ਤੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੇ ਗੁੰਡਿਆਂ ਦੇ ਵੱਲੋਂ ਕੀਤੇ ਗਏ ਮਾਲੀ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਦੋਸ਼ੀ ਅਨਸਰਾਂ ਉੱਤੇ ਕਾਰਵਾਈ ਕਰਕੇ ਪਰਚਾ ਦਰਜ਼ ਕੀਤਾ ਜਾਵੇ।
Published on: ਅਪ੍ਰੈਲ 28, 2025 5:05 ਬਾਃ ਦੁਃ