ਡੇਰਾਬੱਸੀ ਦੇ ਅਮਲਾਲਾ ਪਿੰਡ ਵਿੱਚ ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ ਢਹਿਢੇਰੀ

Punjab

ਡੇਰਾਬੱਸੀ (ਮੋਹਾਲੀ), 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਡੇਰਾਬੱਸੀ ਦੇ ਪਿੰਡ ਅਮਲਾਲਾ ਵਿੱਚ ਨਾਮੀ ਨਸ਼ਾ ਤਸਕਰ ਸਲੀਮ ਖਾਨ ਵੱਲੋਂ ਇੱਕ ਵਿੱਘੇ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਕੀਤੀ ਉਸਾਰੀ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ ਐਸ ਪੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਪਕ ਪਾਰੀਕ ਦੇ ਹੁਕਮਾਂ ਤੇ ਅਮਲ ਵਿੱਚ ਲਿਆਂਦੀ ਗਈ।

ਢਾਹੀ ਗਈ ਇਹ ਉਸਾਰੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਨਾਲ ਕੀਤੀ ਹੋਈ ਸੀ। ਸਲੀਮ ਖਾਨ ਵਿਰੁੱਧ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਦੰਡ ਵਿਧਾਨ ਅਤੇ ਐਨ ਡੀ ਪੀ ਐਸ ਐਕਟ ਤਹਿਤ ਚਾਰ ਅਪਰਾਧਿਕ ਮਾਮਲੇ ਦਰਜ ਸਨ। ਐਸ ਐਸ ਪੀ ਦੀਪਕ ਪਾਰੀਕ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਇਹ ਸਖ਼ਤ ਕਾਰਵਾਈ ਇਸ ਗੱਲ ਦਾ ਸਪੱਸ਼ਟ ਸੰਦੇਸ਼ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤਸਕਰ ਤੇ ਆਖਰੀ ਪਰਚਾ ਮਿਤੀ 20 ਅਪ੍ਰੈਲ ਨੂੰ ਐਨਡੀਪੀਐਸ ਐਕਟ ਅਧੀਨ ਡੇਰਾਬਸੀ ਥਾਣੇ ਵਿੱਚ ਦਰਜ ਕੀਤਾ ਗਿਆ ਸੀ ਜਿਸ ਤਹਿਤ ਉਕਤ ਦੋਸ਼ੀ ਦੀ 7 ਕਿਲੋ ਗਾਂਜੇ ਦੀ ਤਸਕਰੀ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਅਪਰੇਸ਼ਨ ਦੀ ਅਗਵਾਈ ਕਰ ਰਹੇ ਡੀ ਐਸ ਪੀ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਅਤੇ ਡੀ ਐਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਵੱਲੋਂ 31 ਮਈ ਤੱਕ ਸੂਬੇ ਚੋਂ ਨਸ਼ੇ ਦੇ ਤਸਕਰਾਂ ਨੂੰ ਬਾਹਰ ਕਰਨ ਦੀ ਫੈਸਲਾਕੁਨ ਲੜਾਈ ਦਾ ਇੱਕ ਹਿੱਸਾ ਹੈ।

ਐਸ ਐਸ ਪੀ ਦੀਪਕ ਪਾਰੀਕ ਨੇ ਨਸ਼ਾ ਤਸਕਰਾਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ ਜਾਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਪਿੰਡ ਵਾਸੀਆਂ ਨੇ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਇਸ ਕਾਰਵਾਈ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਧੰਨਵਾਦ ਵੀ ਕੀਤਾ।

ਐਸ ਐਸ ਪੀ ਦੀਪਕ ਪਾਰੀਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਮਿਲਣ ‘ਤੇ ਤੁਰੰਤ ਨੇੜਲੇ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇ।

Published on: ਅਪ੍ਰੈਲ 28, 2025 7:12 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।