ਰੇਡ ਕਰਨ ਗਈ ਪੰਜਾਬ ਪੁਲਿਸ ‘ਤੇ ਪਥਰਾਅ

ਪੰਜਾਬ

ਜਲੰਧਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਲੁੱਟ-ਖੋਹ ‘ਚ ਸ਼ਾਮਲ ਨੌਜਵਾਨਾਂ ਦੇ ਘਰ ਛਾਪੇਮਾਰੀ ਕਰਨ ਗਈ ਪੁਲਸ ਪਾਰਟੀ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਘਟਨਾ ਵਿੱਚ ਇਲਾਕਾ ਵਾਸੀ ਵੀ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਇੱਕ ਪ੍ਰਵਾਸੀ ਦਾ ਫ਼ੋਨ ਚੋਰੀ ਕਰ ਲਿਆ ਸੀ।ਉਸ ਦੀ ਸ਼ਿਕਾਇਤ ‘ਤੇ ਪੁਲਸ ਜਾਂਚ ਲਈ ਇਲਾਕੇ ‘ਚ ਪਹੁੰਚੀ। ਤਿੰਨੋਂ ਨੌਜਵਾਨ ਦੇ ਘਰ ਪੁਲੀਸ ਛਾਪਾ ਮਾਰਨ ਗਈ ਸੀ। ਇਸ ਦੌਰਾਨ ਪੁਲਿਸ ਪਾਰਟੀ ‘ਤੇ ਪਥਰਾਅ ਕਰਦਿਆਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਫਿਲਹਾਲ ਇਸ ਘਟਨਾ ‘ਚ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।