ਅੰਮ੍ਰਿਤਸਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਹਥਿਆਰਾਂ ਦੀ ਤਸਕਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰਦੇ ਹੋਏ ਦੋ ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਸਕਰਾਂ ਕੋਲੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਚਲਾਈ ਗਈ ਕਾਰਵਾਈ ਦੌਰਾਨ ਤਰਨਤਾਰਨ ਜ਼ਿਲ੍ਹੇ ਤੋਂ ਇੱਕ ਡਰੋਨ (ਡੀਜੇਆਈ ਏਅਰ 3ਐਸ) ਵੀ ਬਰਾਮਦ ਕੀਤਾ ਗਿਆ ਹੈ।
ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਬੀਐਸਐਫ ਦੀ ਟੀਮ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੱਛੀਵਿੰਡ ਅਤੇ ਕੱਕੜ ਨੇੜੇ ਕਈ ਥਾਵਾਂ ‘ਤੇ ਅਭਿਆਨ ਚਲਾਇਆ। ਇਸ ਦੌਰਾਨ ਦੋ ਤਸਕਰ ਫੜੇ ਗਏ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
Published on: ਅਪ੍ਰੈਲ 28, 2025 9:33 ਪੂਃ ਦੁਃ